ਅੰਮ੍ਰਿਤਸਰ: ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਕਾਰਨ ਯੂਕਰੇਨ ਦਾ ਮਾਹੌਲ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਲਗਾਤਾਰ ਹੀ ਯੂਕਰੇਨ ਵਿੱਚ ਰਹਿ ਰਹੇ ਭਾਰਤੀ ਨੌਜਵਾਨ ਹੁਣ ਭਾਰਤ ਵਾਪਸ ਆ ਰਹੇ ਹਨ। ਕੁਝ ਭਾਰਤੀ ਨਾਗਰਿਕ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ। ਜੇਕਰ ਕੱਲ੍ਹ ਦੀ ਗੱਲ ਕੀਤੀ ਜਾਵੇ ਤਾਂ ਕੱਲ੍ਹ ਸੋਸ਼ਲ ਮੀਡੀਆ ਉੱਤੇ ਯੂਕਰੇਨ ਉੱਤੇ ਹੋਏ ਹਮਲੇ ਦੀ ਵੀਡੀਓ ਕਾਫੀ ਚਰਚਾ 'ਚ ਹੈ।
ਜਿਸ ਤੋਂ ਬਾਅਦ ਯੂਕਰੇਨ 'ਚ ਰਹਿ ਰਹੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਦੇ ਹਾਲਾਤ ਵੀ ਮਾੜੇ ਹੁੰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਚਿਹਰੇ ਤੇ ਆਪਣੇ ਬੱਚਿਆਂ ਨੂੰ ਲੈ ਕੇ ਚਿੰਤਾ ਵੀ ਸਾਫ਼ ਦਿਖਾਈ ਦੇ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਵਿਚ ਕੁਝ ਪਰਿਵਾਰ ਮੀਡੀਆ ਦੇ ਸਾਹਮਣੇ ਆਏ ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਰਹਿ ਰਹੇ ਸਨ।
ਅੰਮ੍ਰਿਤਸਰ 'ਚ ਇੱਕੋ ਜਗ੍ਹਾਂ ਤੇ ਕਰੀਬ 5 ਪਰਿਵਾਰ ਇਕੱਠੇ ਹੋਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਉੱਥੇ ਜੰਗ ਲੱਗਣ ਨਾਲ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ।ਇਹਨਾਂ ਦੇ ਬੱਚਿਆਂ ਨਾਲ ਉਸ ਦੀ ਦਿਨ-ਰਾਤ ਲਗਾਤਾਰ ਗੱਲਬਾਤ ਹੋ ਰਹੀ ਹੈ। ਉੱਥੇ ਹਾਲਾਤ ਬਹੁਤ ਖ਼ਰਾਬ ਦੱਸੇ ਜਾ ਰਹੇ ਹਨ। ਇਸ ਮੌਕੇ ਪਰਿਵਾਰਾਂ ਨੇ ਭਾਰਤ ਸਰਕਾਰ ਤੋਂ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ।