ਅੰਮ੍ਰਿਤਸਰ: ਪਿਛਲੇ ਦਿਨੀਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਿਆਸ ਮਾਈਨਿੰਗ ਉੱਪਰ ਛਾਪਾ ਮਾਰਨ ਆਏ ਸਨ। ਉਸ ਦਿਨ ਤੋਂ ਹੀ ਪੰਜਾਬ ਵਿੱਚ ਰੇਤਾ ਦੇ ਨਜਾਇਜ਼ ਮਾਇਨਿੰਗ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਬਿਆਸ ਦੇ ਕਿਨਾਰੇ ਲੋਕ ਇਨਸਾਫ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਰੋਸ ਰੈਲੀ ਕੱਢੀ ਗਈ।
ਇਹ ਵੀ ਪੜੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰੇਤ ਮਾਫੀਆ ਦੀ ਦੇਨ 2007 ਵਿੱਚ ਸੱਤਾ ਵਿੱਚ ਆਈ ਅਕਾਲੀ ਭਾਜਪਾ ਸਰਕਾਰ ਸੀ ਅਤੇ ਪਿਛਲੇ ਸਾਢੇ ਚਾਰ ਸਾਲ ਤੋਂ ਕਾਂਗਰਸ ਮਾਫੀਆ ਰਾਹੀਂ ਲੋਕਾਂ ਨੂੰ ਲੁਟ ਰਹੀ ਹੈ। ਸੁਖਬੀਰ ਬਾਦਲ ਚੋਰ ਮਚਾਏ ਸ਼ੋਰ ਦੀ ਤਰਜ ’ਤੇ ਰੇਤਾ ਦੀਆਂ ਖੱਡਾ ’ਤੇ ਛਾਪੇ ਮਾਰ ਰਹੇ ਹਨ ਅਤੇ ਕੈਪਟਨ ਸਾਬ ਲੋਕਾਂ ਨੂੰ ਮੂਰਖ ਬਨਾਉਣ ਲਈ ਸੁਖਬੀਰ ਬਾਦਲ ’ਤੇ ਮਾਮੂਲੀ ਜਿਹੇ ਪਰਚੇ ਕਰ ਰਹੇ ਹਨ ਜੋ ਕੇ ਇੱਕ ਦੂਜੇ ਨੂੰ ਫਾਇਦਾ ਪਹੁੰਚਾਉਣ ਲਈ ਹੋ ਰਿਹਾ ਹੈ।