ਅੰਮ੍ਰਿਤਸਰ: ਕੋਰੋਨਾ ਦੀ ਭਿਆਨਕ ਮਹਾਂਮਾਰੀ ਦੇ ਕਾਰਨ ਮਰੀਜ਼ਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਉਥੇ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਸਖਤੀ ਕਰਦੇ ਹੋਏ ਲੌਕਡਾਊਨ ਲਗਾ ਦਿੱਤਾ ਹੈ। ਜਿਸਦੇ ਚਲਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਰਾਜਨੀਤਿਕ ਲੋਕ ਵੀ ਇਸ ਦੇ ਵਿਰੁੱਧ ਉੱਤਰ ਆਏ ਹਨ। ਇਸ ਦੇ ਤਹਿਤ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਹੱਥਾਂ ਵਿੱਚ ਕਟੋਰੇ ਫੜੇ ਅਤੇ ਇੱਕ ਵਿਲੱਖਣ ਤਰੀਕੇ ਨਾਲ ਸੜਕ ’ਤੇ ਭੀਖ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜੋ: ਲੁਧਿਆਣਾ ਦੇ ਸ਼ਮਸ਼ਾਨ ਘਾਟ'ਚ ਕੋਰੋਨਾ ਮਰੀਜ਼ਾਂ ਦੇ ਅੰਤਮ ਸਸਕਾਰ ਦੇ ਨਾਂਅ ਉਤੇ ਲੁੱਟ