ਅੰਮ੍ਰਿਤਸਰ: ਦਿਹਾਤੀ ਦੇ ਥਾਣਾ ਲੋਪੋਕੇ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਭਾਰੀ ਮਾਤਰਾ ਅਫੀਮ ਸਣੇ ਕਾਬੂ ਕੀਤਾ ਹੈ। ਜਦਕਿ ਦੂਜਾ ਕਥਿਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਐਸ.ਐਚ.ਓ. ਕਪਿਲ ਕੋਸ਼ਲ ਦੀ ਅਗਵਾਈ ਹੇਠ ਪਿੰਡ ਭੰਗਵਾਂ ਤੋਂ ਅੱਧਾ ਕਿਲੋਮੀਟਰ ਦੂਰ ਪੁਲ ਸੂਆ ’ਤੇ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਪਿੰਡ ਭੰਗਵਾਂ ਤਰਫੋਂ 2 ਮੋਟਰਸਾਈਕਲ ਸਵਾਰ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿੰਨ੍ਹਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਟਰਸਾਈਕਲ ਪਿੱਛੇ ਬੈਠਾ ਨੌਜਵਾਨ ਭੱਜ ਗਿਆ ਜਦਕਿ ਚਾਲਕ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜੋ: ਕੋਰੋਨਾ ਦੇ ਕਹਿਰ ਦੌਰਾਨ ਚੰਡੀਗੜ੍ਹ ’ਚ ਕਿੰਨੇ ਬੈੱਡ ਹਨ ਖਾਲੀ? ਦੇਖੋ ਪੂਰੀ ਲਿਸਟ