ਪੰਜਾਬ

punjab

ETV Bharat / city

ਹਲਕਾ ਮਜੀਠਾ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

ਹਲਕਾ ਮਜੀਠਾ ਵਿੱਚ ਵੱਡੀ ਗਿਣਤੀ ਵਿਚ ਕਾਂਗਰਸੀ ਪਰਿਵਾਰ ਕਾਂਗਰਸ ਛੱਡ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗੁਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਹਲਕਾ ਮਜੀਠਾ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ
ਹਲਕਾ ਮਜੀਠਾ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

By

Published : Jul 28, 2021, 5:58 PM IST

ਮਜੀਠਾ:ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਹੁਣ ਸਿਆਸੀ ਪਾਰਟੀਆਂ ਵਿੱਚ ਹੋ ਰਹੀ ਫੇਰ ਬਦਲੀ ਕਾਫ਼ੀ ਚਰਚਾ ਵਿੱਚ ਹੈ। ਇਸੇ ਤਹਿਤ ਹਲਕਾ ਮਜੀਠਾ ਵਿੱਚ ਵੱਡੀ ਗਿਣਤੀ ਵਿਚ ਕਾਂਗਰਸੀ ਪਰਿਵਾਰ ਕਾਂਗਰਸ ਛੱਡ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗੁਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਹਲਕਾ ਮਜੀਠਾ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

ਇਹ ਵੀ ਪੜੋ: ਦਿੱਲੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਨੌਕਰੀ

ਇਸ ਮੌਕੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਨੂੰ ਬਣੇ ਸਾਡੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਾ ਹੈ ਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਆਉਣ ਵਾਲੀਆਂ ਹਨ, ਪਰ ਆਪਣੇ ਇਹਨਾਂ ਸਾਡੇ ਚਾਰ ਸਾਲਾਂ ’ਚ ਕਾਂਗਰਸ ਦੀ ਸਰਕਾਰ ਨੇ ਕੋਈ ਵੀ ਵੱਡੀ ਮਲ ਨਹੀਂ ਮਾਰੀ। ਇਥੋਂ ਤੱਕ ਕੇ ਲੋਕ ਤਾਂ ਸਰਕਾਰ ਤੋਂ ਨਾਖੁਸ਼ ਨਜ਼ਰ ਆ ਹੀ ਰਹੇ ਹਨ।

ਉਹਨਾਂ ਨੇ ਕਿਹਾ ਕਿ ਕਾਂਗਰਸ ਦੇ ਵਰਕਰ ਵੀ ਆਪਣੀ ਹੀ ਸਰਕਾਰ ਅਤੇ ਆਗੂਆਂ ਕੋਲੋ ਖਾਸੇ ਨਾਰਾਜ਼ ਹਨ ਕਿਉਕਿ ਜੋਂ ਵਾਅਦੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਹ ਵਾਅਦੇ ਸਰਕਾਰ ਪੂਰੇ ਨਹੀਂ ਕਰ ਸਕੀ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਇਸ ਵੇਲੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

ਇਹ ਵੀ ਪੜੋ: ਲਵਪ੍ਰੀਤ ਖੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਚੁੱਕੇ ਵੱਡੇ ਸਵਾਲ

ABOUT THE AUTHOR

...view details