ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਝੰਡਾ ਬੁੰਗਾ ਨੇੜੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੇ ਬਰਸੀ ਮੌਕੇ ਪਾਏ ਗਏ ਭੋਗ - ਭਾਈ ਸਤਵੰਤ ਸਿੰਘ
ਗੁਰਦੁਆਰਾ ਝੰਡਾ ਬੁੰਗਾ ਨੇੜੇ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਰੋਸ ਵਜੋਂ ਭਾਈ ਸਤਵੰਤ ਸਿੰਘ ਤੇ ਭਾਈ ਬੇਅੰਤ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਨਾਲ ਮਾਰ ਕੇ ਮਾਰ ਦਿੱਤਾ ਸੀ ਅਤੇ ਉਸ ਸਮੇਂ ਇੰਦਰਾ ਗਾਂਧੀ ਦੇ ਸੁਰੱਖਿਆ ਕਰਮੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਕੇ ਭਾਈ ਬੇਅੰਤ ਸਿੰਘ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਬਾਅਦ ਭਾਈ ਕੇਹਰ ਸਿੰਘ ਨੂੰ ਕਤਲ ਦੀ ਯੋਜਨਾ ਬਣਾਉਣ ਅਤੇ ਭਾਈ ਸਤਵੰਤ ਸਿੰਘ ਨੂੰ ਗੋਲੀਆਂ ਚਲਾਉਣ ਦੇ ਦੋਸ਼ 6 ਜਨਵਰੀ 1989 ਫਾਂਸੀ ਦਿੱਤੀ ਗਈ ਸੀ।
ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ਨੂੰ ਮੁੱਖ ਰੱਖਦੇ ਹੋਏ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਪਾਠੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।