ਪੰਜਾਬ

punjab

ETV Bharat / city

ਚੋਣਾਂ ਦੇ ਨਜ਼ਦੀਕ ਆਉਂਦੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼: ਮੀਤ ਹੇਅਰ - Meet Hair spoke on the issues

ਲੁਧਿਆਣਾ ਵਿੱਚ ਬੰਬ ਬਲਾਸਟ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਏਜੰਸੀਆਂ ਨੇ ਰੈੱਡ ਅਲਰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਓਮੀਕਰੋਨ ਦੇ ਮਾਮਲੇ ਵਧਦੇ ਵੇਖ ਵੱਡੀਆਂ ਰੈਲੀਆਂ ਨੂੰ ਵੀ ਰੋਕਿਆ ਗਿਆ। ਪਰ ਅੰਮ੍ਰਿਤਸਰ ਦੇ ਅਟਾਰੀ ਹਲਕੇ ਤੋਂ ਪੰਜ ਕਿਲੋ ਦੇ ਕਰੀਬ ਆਰਡੀਐਕਸ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਉਸ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ।

ਚੋਣਾਂ ਦੇ ਨਜ਼ਦੀਕ ਆਉਂਦੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਮੀਤ ਹੇਅਰ
ਚੋਣਾਂ ਦੇ ਨਜ਼ਦੀਕ ਆਉਂਦੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਮੀਤ ਹੇਅਰ

By

Published : Jan 14, 2022, 8:07 PM IST

ਅੰਮ੍ਰਿਤਸਰ:ਲੁਧਿਆਣਾ ਵਿੱਚ ਬੰਬ ਬਲਾਸਟ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਏਜੰਸੀਆਂ ਨੇ ਰੈੱਡ ਅਲਰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਓਮੀਕਰੋਨ ਦੇ ਮਾਮਲੇ ਵਧਦੇ ਵੇਖ ਵੱਡੀਆਂ ਰੈਲੀਆਂ ਨੂੰ ਵੀ ਰੋਕਿਆ ਗਿਆ। ਪਰ ਅੰਮ੍ਰਿਤਸਰ ਦੇ ਅਟਾਰੀ ਹਲਕੇ ਤੋਂ ਪੰਜ ਕਿਲੋ ਦੇ ਕਰੀਬ ਆਰਡੀਐਕਸ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਉਸ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ।

ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ

ਆਮ ਆਦਮੀ ਪਾਰਟੀ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਅਤੇ ਵਿਦੇਸ਼ੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਥੋਂ ਤੱਕ ਕਿ ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਖ਼ਰੀਦੋ ਫ਼ਿਰੋਖ਼ਤ ਕਰਨ ਦੇ ਵੀ ਇਲਜ਼ਾਮ ਮੀਤ ਹੇਅਰ ਵੱਲੋਂ ਲਗਾਏ ਗਏ।

ਚੋਣਾਂ ਦੇ ਨਜ਼ਦੀਕ ਆਉਂਦੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਮੀਤ ਹੇਅਰ

ਵਿਧਾਨ ਸਭਾ ਚੋਣਾਂ 2022 ਹੋਣ ਨੂੰ ਹੁਣ ਇੱਕ ਮਹੀਨੇ ਦਾ ਸਮਾਂ ਪਿੱਛੇ ਬਚਿਆ ਹੈ, ਜਿਸ ਦੇ ਚਲਦੇ ਹੁਣ ਲਗਾਤਾਰ ਹੀ ਪੰਜਾਬ ਵਿੱਚ ਜੋੜ ਤੋੜ ਦੀ ਰਾਜਨੀਤੀ ਚੱਲ ਰਹੀ ਹੈ, ਦੂਜੇ ਪਾਸੇ ਦਿੱਲੀ ਬਾਰਡਰ ਦੇ ਚੱਲੇ ਕਿਸਾਨ ਅੰਦੋਲਨ ਵਿੱਚੋਂ ਨਿਕਲੀ ਕਿਸਾਨ ਨੇਤਾਵਾਂ ਨੇ ਵੀ ਆਪਣੀ ਪਾਰਟੀ ਸੰਯੁਕਤ ਸਮਾਜ ਮੋਰਚਾ ਬਣਾਈ ਅਤੇ ਹੁਣ ਉਨ੍ਹਾਂ ਨੇ ਲਗਾਤਾਰ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੀ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਦੇ ਪ੍ਰਧਾਨ ਮੀਤ ਹੇਅਰ ਵੱਲੋਂ ਪ੍ਰੈੱਸ ਵਾਰਤਾ ਕਰ ਖੁਲਾਸਾ ਕੀਤਾ ਗਿਆ।

ਰਾਜੇਵਾਲ ਆਪ ਦੇ ਵਰਕਰਾਂ ਨੂੰ ਕਰ ਰਿਹਾ ਖ਼ਰੀਦਣ ਦੀ ਕੋਸ਼ਿਸ਼: ਮੀਤ ਹੇਅਰ

ਇੱਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਲਗਾਤਾਰ ਹੀ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਵੋਟ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਸਰਹੱਦੀ ਇਲਾਕੇ ਅਟਾਰੀ ਦੇ ਕੋਲੋਂ ਆਰ ਡੀ ਐਕਸ ਬਰਾਮਦ ਹੋਇਆ, ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਤੇ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ।

ਇਸ ਦੇ ਨਾਲ ਹੀ ਪ੍ਰਧਾਨਮੰਤਰੀ ਦੀ ਸਕਿਉਰਿਟੀ ਬਾਰੇ ਬੋਲਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸਕਿਉਰਿਟੀ ਨੂੰ ਲੈ ਕੇ ਅਣਗਹਿਲੀ ਜ਼ਰੂਰ ਹੋਈ ਹੈ ਇਸ ਤੇ ਜਾਂਚ ਹੋਣੀ ਚਾਹੀਦੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਮੀਤ ਹੇਅਰ ਨੇ ਲਗਾਤਾਰ ਹੀ ਕਿਸਾਨੀ ਅੰਦੋਲਨ ਵਿੱਚ ਪੈਦਾ ਹੋਈਆਂ ਪਾਰਟੀਆਂ ਦੇ ਉੱਤੇ ਸਵਾਲ ਵੀ ਚੁੱਕੇ ਜਾ ਰਹੇ ਹਨ। ਮੀਤ ਹੇਅਰ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਹ ਸਾਰੇ ਹੀ ਵਰਕਰਾਂ ਨੂੰ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਉਹ ਵੋਟ ਸਿਰਫ਼ ਆਮ ਆਦਮੀ ਪਾਰਟੀ ਨੂੰ ਪਾਉਣ ਤਾਂ ਜੋ ਕਿ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਸਕੇ।

ਉੱਥੇ ਹੀ ਦੇਖਣਾ ਇਹ ਹੋਵੇਗਾ ਕਿ ਹੁਣ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ ਦੇ ਵਿੱਚ ਕਿੰਨੀਆਂ ਸੀਟਾਂ ਲੈ ਕੇ ਜਾਂਦੀ ਹੈ।

ਇਹ ਵੀ ਪੜ੍ਹੋ:ਨਾਜਰ ਮਾਨਸ਼ਾਹੀਆ ਦਾ ਮੂਸੇਵਾਲਾ ਖਿਲਾਫ਼ ਧਮਾਕਾ !

ABOUT THE AUTHOR

...view details