ਪੰਜਾਬ

punjab

ETV Bharat / city

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ ਜਾਰੀ - ਬੁੱਧੀਜੀਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ

ਪਿਛਲੇ ਸਮੇਂ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਣ ਵਾਲੀ ਮੰਦਭਾਗੀ ਘਟਨਾਵਾਂ ਦੇ ਮੱਦੇਨਜ਼ਰ ਸਿੰਘ ਸਾਹਿਬਾਨ, ਸਿੱਖ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਦੇ ਮੁਖੀਆਂ ਅਤੇ ਬੁੱਧੀਜੀਵੀਆਂ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮਟਿੰਗ ਜਾਰੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮਟਿੰਗ ਜਾਰੀ

By

Published : Jul 26, 2021, 2:00 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਣ ਵਾਲੀ ਮੰਦਭਾਗੀ ਘਟਨਾਵਾਂ ਦੇ ਮੱਦੇਨਜ਼ਰ ਸਿੰਘ ਸਾਹਿਬਾਨ, ਸਿੱਖ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਦੇ ਮੁਖੀਆਂ ਅਤੇ ਬੁੱਧੀਜੀਵੀਆਂ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੰਤ ਸਮਾਜ ਤੋਂ ਬਾਬਾ ਸੇਵਾ ਸਿੰਘ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸ਼ਾਮਲ ਹਨ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਪੀਏ ਅਮਰੀਕ ਸਿੰਘ ਲਤੀਫਪੁਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਅਮਰਜੀਤ ਸਿੰਘ ਚਾਵਲਾ, ਬਾਬਾ ਵਸਣ ਸਿੰਘ, ਬਾਬਾ ਇੰਦਰਜੀਤ ਸਿੰਘ, ਬਾਬਾ ਮੇਜਰ ਸਿੰਘ ,ਬਾਬਾ ਵਰਿਆਮ ਸਿੰਘ, ਬੁੱਧੀਜੀਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਐਸ.ਪੀ ਸਿੰਘ, ਸ਼੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੈਨਜਰ ਜਸਪਾਲ ਸਿੰਘ, ਬਾਬਾ ਜੋਗਾ ਸਿੰਘ ਜੀ ਕਰਨਾਲ ਵਾਲੇ, ਮਹੰਤ ਕਰਮਜੀਤ ਸਿੰਘ ਤੇ ਹੋਰ ਵੀ ਜਥੇਬੰਦੀ ਆਗੂ ਹਾਜ਼ਰ ਹੋਏ।

ਇਹ ਵੀ ਪੜ੍ਹੋ:ਇਸ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਬੈਠਕ

ABOUT THE AUTHOR

...view details