ਪੰਜਾਬ

punjab

ETV Bharat / city

ਬੇਅਦਬੀਆਂ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ - ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿਚ ਬੇਅਦਬੀਆਂ ਨੂੰ ਲੈ ਕੇ ਚਰਚਾ ਕੀਤੀ ਗਈ।

ਬੇਅਦਬੀਆਂ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ
ਬੇਅਦਬੀਆਂ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

By

Published : Dec 25, 2021, 5:27 PM IST

ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਹੋਈ ਹੈ।ਮੀਟਿੰਗ ਵਿਚ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਨ ਸਨਮਾਨ ਨੂੰ ਢਾਹ ਲਾ ਰਹੀਆਂ ਹਨ। ਇਹ ਵਰਤਾਰਾ ਇੰਨਾ ਘਿਨਾਉਣਾ ਹੈ ਕਿ ਪਹਿਲਾਂ ਪਿੰਡਾਂ-ਕਸਬਿਆਂ ਦੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ। ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚਣ ਲੱਗਾ ਹੈ। ਕੋਈ ਵੀ ਕਾਨੂੰਨ ਇਨ੍ਹਾਂ ਨੂੰ ਰੋਕਣ ਲਈ ਅਤੇ ਨਿਆਂ ਪਾਲਿਕਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕਾਰਗਰ ਸਾਬਤ ਹੁੰਦੀਆਂ ਦਿਖਾਈ ਨਹੀਂ ਦਿੱਤੀਆਂ। ਸੈਂਕੜੇ ਘਟਨਾਵਾਂ ਵਿਚ ਦੋਸ਼ੀ ਫੜ ਕੇ ਕਾਨੂੰਨ ਦੇ ਹਵਾਲੇ ਕੀਤੇ ਜਾਂਦੇ ਰਹੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਅੱਜ ਤੱਕ ਕਿਸੇ ਇਕ ਵੀ ਦੋਸ਼ੀ ਨੂੰ ਕਾਨੂੰਨ ਅਤੇ ਅਦਾਲਤਾਂ ਇਹੋ ਜਿਹੀ ਕੋਈ ਸਜ਼ਾ ਨਹੀਂ ਦੇ ਸਕੀਆਂ ਜੋ ਭਵਿੱਖ ਵਿਚ ਇਹੋ ਜਿਹੀਆਂ ।

ਸਰਕਾਰਾਂ ਦੀਆਂ ਖੁਫੀਆ ਏਜੰਸੀਆਂ ਵੀ ਬੇਅਦਬੀਆਂ ਦੇ ਵਰਤਾਰੇ, ਇਨ੍ਹਾਂ ਪਿੱਛੇ ਲੁਕਵੀਆਂ ਤਾਕਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਮਕਸਦ ਨੂੰ ਸਾਹਮਣੇ ਲਿਆਉਣ ‘ਚ ਬੇਵੱਸ ਨਜ਼ਰ ਆ ਰਹੀਆਂ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ, ਸਿੱਖਾਂ ਦੀਆਂ ਮਨੋਭਾਵਨਾਵਾਂ ਨੂੰ ਸਮਝੇ ਬਗ਼ੈਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਿੱਖਾਂ ਦੇ ਰੂਹਾਨੀ ਤੇ ਜਜ਼ਬਾਤੀ ਸਬੰਧ ਨੂੰ ਸਮਝਣ ਤੋਂ ਬਿਨਾਂ ਅਤੇ ਅਤੀਤ ਵਿਚ ਵਾਪਰੀਆਂ ਬੇਅਦਬੀ ਦੀਆਂ ਸੈਂਕੜੇ ਘਟਨਾਵਾਂ ਤੋਂ ਬਾਅਦ ਰਾਜ ਦੇ ਕਾਨੂੰਨ ਦੀ ਨਿਰਾਸ਼ਾਜਨਕ ਭੂਮਿਕਾ ਨੂੰ ਅਣਗੌਲਿਆਂ ਕਰਕੇ, ਜਿਸ ਤਰੀਕੇ ਨਾਲ ਦੇਸ਼ ਦੀ ਮੁੱਖ ਧਾਰਾ ਦੇ ਮੀਡੀਆ ਦੇ ਇਕ ਹਿੱਸੇ ਨੇ ਸਿੱਖਾਂ ਪ੍ਰਤੀ ਗ਼ਲਤ ਅਕਸ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।

ਭਾਰਤ ਸਰਕਾਰ ਤੇ ਉਸ ਦੀਆਂ ਜਾਂਚ ਏਜੰਸੀਆਂ, ਖ਼ੁਫੀਆ ਤੰਤਰ ਤੇ ਨਿਆਂਪਾਲਿਕਾ ਤੁਰੰਤ ਬਣਦੀ ਜ਼ਿੰਮੇਵਾਰੀ ਨਿਭਾਉਣ ਵਿਚ ਅੱਗੇ ਆ ਜਾਂਦੇ ਤਾਂ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਕਾਇਮ ਹੋਈ। ਫਿਰਕੂ ਸਦਭਾਵਨਾ ਤੇ ਹਿੰਦੂ-ਸਿੱਖ ਏਕਤਾ ਨੂੰ ਤੋੜਨ ਦੀਆਂ ਨਾਪਾਕ ਸਾਜ਼ਿਸ਼ਾਂ ਕਰਨ ਵਾਲਿਆਂ ਦੇ ਮੂੰਹ 'ਤੇ ਕਰਾਰੀ ਚਪੇੜ ਵੱਜਣੀ ਸੀ। ਸਿੱਖਾਂ ਵਿਚ ਇਹ ਚਿੰਤਾ ਵੀ ਤੇਜ਼ੀ ਨਾਲ ਪ੍ਰਬਲ ਹੋ ਰਹੀ ਹੈ ਕਿ ਜੇਕਰ ਸਾਡੇ ਵਿਸ਼ਵਾਸ ਤੇ ਸ਼ਰਧਾ ਸਾਡੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੀ ਸੁਰੱਖਿਅਤ ਨਹੀਂ ਹਨ ਤਾਂ ਫਿਰ ਸਿੱਖ ਆਪਣੇ ਆਪ ਨੂੰ ਹੋਰ ਕਿੱਥੇ ਮਹਿਫੂਜ਼ ਸਮਝ ਸਕਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮਰਿਯਾਦਾ ਦੇ ਖੰਡਨ ਕਰਨ ਦੀ ਨਾ-ਪਾਕ ਕੋਸ਼ਿਸ਼ ਦੇ ਮੱਦੇਨਜਰ ਸਮੂਹ ਗੁਰੂ ਖਾਲਸਾ ਪੰਥ ਨੂੰ ਅਪੀਲ ਹੈ ਕਿ ਘਟੀਆਂ ਕਿਸਮ ਦੀ ਰਾਜਨੀਤਿਕ, ਘਨੌਣੀ ਸਾਜਿਸ਼ ਤਹਿਤ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਪਰਦਾਵਾਂ ਜੋ ਸਿੱਖ ਕੌਮ ਦੀ ਤਾਕਤ ਹਨ ਨੂੰ ਖਤਮ ਕਰਨ ਦੇ ਮਨਸੂਬੇ ਪੂਰੇ ਕਰਨ ਲਈ ਲਗਾਤਾਰ ਸਿੱਖ ਧਾਰਮਿਕ ਅਸਥਾਨਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਢਾਹ ਲਗਾਉਣ ਦਾ ਯਤਨ ਹੋ ਰਿਹਾ।

ਇਹ ਵੀ ਪੜੋ:ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਵਾਬ, ਕਿਹਾ...

ABOUT THE AUTHOR

...view details