ਪੰਜਾਬ

punjab

ETV Bharat / city

ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਦੀ ਹੋਈ ਮੀਟਿੰਗ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਦੀ ਖ਼ਾਸ ਮੀਟਿੰਗ ਹੋਈ। ਇਸ ਦੌਰਾਨ ਅਕਾਲੀ ਦਲ 'ਚ ਨਵੇਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਖ਼ਾਸ ਅਬਜ਼ਰਵਰ ਵੀਰ ਸਿੰਘ ਲੋਪੋਕੇ ਵੀ ਪੁਜੇ।

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਦੀ ਮੀਟਿੰਗ

By

Published : Dec 10, 2019, 9:12 AM IST

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਖ਼ਾਸ ਭਾਈ ਗੁਰਦਾਸ ਹਾਲ ਵਿਖੇ ਸੱਦਿਆ ਗਿਆ। ਇਹ ਇਜਲਾਸ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ। ਇਸ ਮੌਕੇ ਪਾਰਟੀ ਦੇ ਅਬਜ਼ਰਵਰ ਵੀਰ ਸਿੰਘ ਲੋਪੋਕੇ ਵੀ ਸ਼ਾਮਲ ਹੋਏ ।

ਦੱਖਣੀ ਹਲਕੇ ਦੀ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ, ਕਿਉਂਕਿ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ 550 ਨਵੀਂ ਮੈਂਬਰਾਂ ਦੀ ਭਰਤੀ ਕੀਤੀ ਗਈ। ਇਸ ਇਜਲਾਸ 'ਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਪੂਰੀ ਹੋ ਗਈ ਹੈ। ਇਸ ਲਈ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ 4 ਨਾਂਅ ਦੀ ਸੂਚੀ ਪਾਰਟੀ ਦੇ ਹਾਈਕਮਾਂਡ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਭੇਜੀ ਜਾਵੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਡੈਲੀਗੇਟ ਦੇ ਨਾਮ ਦੀ ਸੂਚੀ ਐਲਾਨ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਦੀ ਮੀਟਿੰਗ

ਹੋਰ ਪੜ੍ਹੋ :ਮਹਿੰਗੇ ਪਿਆਜ਼ ਨੇ ਕੀਤਾ ਲੋਕਾਂ ਦੀ ਸਬਜ਼ੀ ਦਾ ਸੁਆਦ ਖ਼ਰਾਬ

ਇਜਲਾਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ 'ਚ ਸ਼ਾਮਲ ਹੋਏ ਨਵੇਂ ਵਰਕਰਾਂ ਨੂੰ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੇ ਹੋਰ ਨਿਯਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਪਾਰਟੀ ਦੇ ਪੁਰਾਣੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਅਣਥਕ ਮਿਹਨਤ ਸਦਕਾ ਹਲਕਾ ਦੱਖਣੀ ਚੋਂ 550 ਕਾਪੀ ਦੀ ਭਰਤੀ ਕੀਤੀ ਜਾ ਸਕੀ ਹੈ। ਇਹ ਪਾਰਟੀ ਲਈ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ 'ਚ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 4 ਡੈਲੀਗੇਟ ਬਣਾਏ ਜਾਣਗੇ।

ABOUT THE AUTHOR

...view details