ਅੰਮ੍ਰਿਤਸਰ: ਸ਼ਹਿਰ ਦੇ ਪੁਤਲੀਘਰ ਇਲਾਕੇ ਵਿਖੇ ਡੇਲੀ ਨੀਡਜ਼ ਵਾਲੀ ਗਲੀ ਖ਼ਾਲਸਾ ਐਵੇਨਿਉ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ 'ਚ ਇੱਕ ਵਿਅਕਤੀ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ - suicide in amritsar
ਅੰਮ੍ਰਿਤਸਰ ਵਿਖੇ ਇੱਕ ਆਦਮੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਆਦਮੀ ਦੀ ਪਤਨੀ ਉਸ ਨੂੰ ਛੱਡ ਗਈ ਸੀ, ਜਿਸ ਨੂੰ ਲੈ ਕੇ ਉਹ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਰਹਿੰਦਾ ਸੀ।
ਅੰਮ੍ਰਿਤਸਰ 'ਚ ਇੱਕ ਵਿਅਕਤੀ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ
ਵੇਖੋ ਵੀਡੀਓ।
ਜਾਣਕਾਰੀ ਮੁਤਾਬਕ ਉੱਕਤ ਮ੍ਰਿਤਕ ਵਿਅਕਤੀ ਵਿਆਹਿਆ ਹੋਇਆ ਸੀ ਅਤੇ ਉਸ ਦਾ 17 ਸਾਲ ਦਾ ਇੱਕ ਲੜਕਾ ਵੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਉਸ ਨੂੰ 9 ਸਾਲ ਪਹਿਲਾਂ ਹੀ ਛੱਡ ਗਈ ਸੀ, ਜਿਸ ਨੂੰ ਲੈ ਕੇ ਉਹ ਕਾਫ਼ੀ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਵਿਅਕਤੀ ਦੀ ਉਮਰ ਲਗਭਗ 40 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦਾ ਨਾਂਅ ਕਵਲਬੀਰ ਸਿੰਘ ਉਰਫ਼ ਰਾਜੂ ਹੈ, ਜੋ ਕਿ ਤਰਖਾਣ ਦਾ ਕੰਮ ਕਰਦਾ ਹੈ। ਪੁਲਿਸ ਨੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।