ਅੰਮ੍ਰਿਤਸਰ: ਗੁਰਦਾਸਪੁਰ ਦੇ ਹਲਕੇ ਸ੍ਰੀ ਹਰਗੋਵਿੰਦਪੁਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇੱਕ ਨਾਬਾਲਿਗ 14 ਸਾਲਾਂ ਲੜਕੀ ਵੱਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਹੈ।
14 ਸਾਲਾਂ ਨਾਬਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ ਜਾਣਕਾਰੀ ਮੁਤਾਬਿਕ ਲੜਕੀ ਨੂੰ ਢਿੱਡ ਵਿੱਚ ਕਾਫ਼ੀ ਦਰਦ ਸੀ ਜਿਸਦੇ ਚੱਲਦਿਆਂ ਜਦੋਂ ਉਸ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਪਰ ਉੱਥੇ ਉਸ ਨੇ ਇੱਕ ਬੱਚੇ ਨੂੰ ਜਨਮ ਦੇ ਦਿੱਤਾ ।
ਇਸ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰਕ ਮੈਂਬਰ ਚਿੰਤਾ ਵਿੱਚ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕਿਵੇਂ ਹੋਇਆ ਸਾਨੂੰ ਨਹੀਂ ਪਤਾ ਪਰ ਜ਼ਰੂਰ ਲੜਕੀ ਨਾਲ ਕੋਈ ਅਣਸੁਖਾਵੀਂ ਘਟਣਾ ਵਾਪਰੀ ਹੈ ਪਰ ਲੜਕੀ ਨੇ ਕਿਸੇ ਡਰੋਂ ਸਾਨੂੰ ਇਸ ਬਾਰੇ ਪਹਿਲਾਂ ਕਦੀ ਵੀ ਨਹੀਂ ਦੱਸਿਆ।
ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਹ ਕਿਸੇ ਘਰ ਵਿੱਚ ਕੰਮ ਕਰਦੀ ਸੀ ਜਿੱਥੇ ਉਨ੍ਹਾਂ ਦੀ ਧੀ ਦੇ ਨਾਲ ਬਲਾਤਕਾਰ ਹੋਇਆ ਹੈ। ਜਿਸ ਦੇ ਕਾਰਨ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ।
ਉਥੇ ਹੀ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ ਪੁਲਿਸ ਦਾ ਕਹਿਣਾ ਹੈ ਕਿ ਕੁੜੀ ਦੀ ਉਮਰ ਵਿੱਚ ਥੋੜ੍ਹਾ ਸ਼ੱਕ ਹੈ ਕਿਉਂਕਿ ਲੜਕੀ ਦੇ ਪਰਿਵਾਰ ਵੱਲੋਂ ਉਮਰ ਦਾ ਕੋਈ ਸਬੂਤ ਅਜੇ ਤੱਕ ਪੁਲਿਸ ਨੂੰ ਨਹੀਂ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਲੜਕੀ ਦੇ ਬਿਆਨਾਂ ਤੋਂ ਬਾਅਦ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।