ਅੰਮ੍ਰਿਤਸਰ: ਸਾਂਝਾ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਜਿਥੇ ਉਹਨਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਚਰਨਾ ’ਚ ਮੱਥਾ ਟੇਕਿਆ ਤੇ ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਸਨਮਾਨਿਤ ਕੀਤਾ ਗਿਆ।
ਮੋਦੀ ਸਰਕਾਰ ਦੀਆਂ ਮਨਮਰਜ਼ੀਆਂ ਦੇਸ਼ ਲਈ ਘਾਤਕ: ਚੜੂਨੀ ਇਹ ਵੀ ਪੜੋ: 400 ਸਾਲਾ ਪ੍ਰਕਾਸ਼ ਪੁਰਬ: ਕੈਪਟਨ ਨੇ ਮੋਦੀ ਨੂੰ 937 ਕਰੋੜ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੀ ਕੀਤੀ ਅਪੀਲ
ਇਸ ਮੌਕੇ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਅਸੀਂ ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਵਾਸਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ। ਉਹਨਾਂ ਨੇ ਕਿਹਾ ਕਿ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਵਾਹਿਗੁਰੂ ਦੀ ਮੇਹਰ ਸਦਕਾ ਇੰਨੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਉਥੇ ਹੀ ਬੀਜੇਪੀ ਸਰਕਾਰ ਆਏ ਦਿਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜਿਸ਼ਾ ਰਚ ਰਹੀ ਹੈ ਜਿਹਨਾਂ ਨੂੰ ਅਸੀਂ ਸਫ਼ਲ ਨਹੀਂ ਹੋਣ ਦੇਵਾਂਗੇ। ਉਹਨਾਂ ਕਿਹਾ ਕਿ ਜਿਸ ਦੇਸ਼ ਦਾ ਰਾਜਾ ਆਪਣੀਆਂ ਮਨਮਰਜ਼ਿਆ ਕਰਨ ਲਗ ਜਾਵੇ ਉਹ ਦੇਸ਼ ਤੇ ਜਨਤਾ ਵਾਸਤੇ ਘਾਤਕ ਸਿੱਧ ਹੁੰਦਾ ਹੈ।
ਇਹ ਵੀ ਪੜੋ: ਰਾਤ ਸਮੇਂ ਕੁੱਟਮਾਰ ਕਰਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ