ਪੰਜਾਬ

punjab

ETV Bharat / city

ਸ਼ਰਮਸਾਰ! ਮਾਂ-ਪੁੱਤ ਨੇ ਕੀਤੀ ਖੁਦਕੁਸ਼ੀ, ਇਹ ਸੀ ਕਾਰਨ - ਧਾਰਾ 174

ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨਵਾਂ ਡੱਲਾ ਰਾਜਪੂਤਾ ਵਿਖੇ ਸਾਹਮਣੇ ਆਇਆ ਹੈ। ਇਥੇ ਇੱਕ ਮੂੰਹ ਬੋਲੀ ਮਾਂ ਤੇ ਪੁੱਤਰ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ, ਇਸ ਖ਼ੁਦਕੁਸ਼ੀ ਦਾ ਮੁਖ ਕਾਰਨ ਦੋਹਾਂ ਵਿਚਾਲੇ ਨਜਾਇਜ਼ ਸਬੰਧ ਦੱਸੇ ਜਾ ਰਹੇ ਹਨ।

ਮਾਂ ਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ
ਮਾਂ ਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ

By

Published : Aug 13, 2021, 4:42 PM IST

ਅੰਮ੍ਰਿਤਸਰ: ਮਾਂ ਤੇ ਬੱਚੇ ਦਾ ਰਿਸ਼ਤਾ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ, ਪਰ ਕਈ ਵਾਰ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੇ ਕੁੱਝ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹਾ ਹੀ ਮਾਮਲਾ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨਵਾਂ ਡੱਲਾ ਰਾਜਪੂਤਾ ਵਿਖੇ ਸਾਹਮਣੇ ਆਇਆ ਹੈ। ਇਥੇ ਇੱਕ ਮੂੰਹ ਬੋਲੀ ਮਾਂ ਤੇ ਪੁੱਤਰ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ, ਇਸ ਖ਼ੁਦਕੁਸ਼ੀ ਦਾ ਮੁਖ ਕਾਰਨ ਦੋਹਾਂ ਵਿਚਾਲੇ ਨਜਾਇਜ਼ ਸਬੰਧ ਦੱਸੇ ਜਾ ਰਹੇ ਹਨ।

ਇਸ ਸਬੰਧੀ ਮ੍ਰਿਤਕਾ ਦੇ ਪਤੀ ਕਰਨੈਲ ਸਿੰਘ ਨੇ ਦੱਸਿਆ ਉਸ ਦੀ ਪਤਨੀ ਨਿੱਕੀ ਨੇ ਆਪਣੇ ਮੂੰਹ ਬੋਲੇ ਪੁੱਤਰ ਤਰਸੇਮ ਸਿੰਘ ਨਾਲ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਹਸਪਤਾਲ ਵਿੱਚ ਇਲਾਜ ਦੌਰਾਨ ਦੋਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਮਾਂ ਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕਾ ਦੇ ਭਰਾ ਦਲੀਪ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ ਨੂੰ ਉਸ ਦੀ ਭੈਂਣ ਨੇ ਪੁੱਤਰ ਬਣਾਇਆ ਸੀ ਪਰ ਪਤਾ ਨਹੀਂ ਅਜਿਹਾ ਕਿ ਹੋਇਆ ਕਿ ਕੁੱਝ ਦਿਨ ਪਹਿਲਾਂ ਉਹ ਉਨ੍ਹਾਂ ਦੇ ਘਰ ਤੋਂ ਬਾਹਰ ਚਲਾ ਗਿਆ ਤੇ ਮੁੜ ਦੋਹਾਂ ਨੇ ਇਕੱਠੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ।

ਇਸ ਸਬੰਧੀ ਥਾਣਾ ਅਜਨਾਲਾ ਦੇ ਪੁਲਸ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਦੋਹਾਂ ਦੇ ਨਜਾਇਜ਼ ਸਬੰਧ ਸਨ। ਜਦੋਂ ਇਸ ਲਈ ਪਰਿਵਾਰ ਵੱਲੋਂ ਉਨ੍ਹਾਂ ਰੋਕਿਆ ਗਿਆ ਤਾਂ ਦੋਹਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਇਸ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :ਪੰਜਾਬ ਦੇ ਇਸ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ

ABOUT THE AUTHOR

...view details