ਅੰਮ੍ਰਿਤਸਰ:ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਿੱਥੇਇੱਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹਰੇਕ ਸਿਆਸੀ ਪਾਰਟੀ ਵੱਲੋਂ ਕਿਸਾਨਾਂ ਦੇ ਹਮਾਇਤੀ ਹੋਣ ਦੀ ਗੱਲ ਕੀਤੀ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਸੱਤਾਧਿਰ ਕਾਂਗਰਸ ਸਰਕਾਰ ਦੀ ਤਾਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਜਸਬੀਰ ਸਿੰਘ ਡਿੰਪਾ ’ਤੇ ਜ਼ਮੀਨ ਤੇ ਕਬਜਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਹ ਵੀ ਪੜੋ: ਜਲੰਧਰ ’ਚ ਪੁਲਿਸ ਮੁਲਾਜ਼ਮ ਅਤੇ ਉਸਦੇ ਸਾਥੀ ਨਸ਼ੇ ਸਮੇਤ ਕਾਬੂ