ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਨਵੇਂ ਸਾਲ ਦਾ ਨਾਨਕਸ਼ਾਹੀ ਸੰਮਤ 552 ਦਾ ਕਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਹਾਜ਼ਰ ਰਹੇ। ਇਸ ਮੌਕੇ ਬੁੱਢਾ ਦਲ ਦੇ ਪ੍ਰਧਾਨ ਬਾਬਾ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਜਥੇਦਾਰ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਕਲੰਡਰ ਸੰਮਤ 552 ਕੀਤਾ ਰਿਲੀਜ਼ - amritsar news
ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕੈਲੰਡਰ ਸੰਮਤ 552 ਰਿਲੀਜ਼ ਕੀਤਾ।
ਨਾਨਕਸ਼ਾਹੀ ਕਲੰਡਰ ਰਿਲੀਜ਼
ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ 14 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵੇਂ ਸਾਲ ਲਈ ਵਧਾਈ ਦਿੱਤੀ। ਉਨ੍ਹਾਂ ਸੰਗਤਾਂ ਨੂੰ ਬਾਣੀ ਨਾਲ ਜੁੜੇ ਕੇ ਨਾਨਕਸ਼ਾਹੀ ਕਲੰਡਰ ਦੇ ਮੁਤਾਬਕਤ ਗੁਰੂ ਸਹਿਬਾਨਾਂ ਦੇ ਦਿਹਾੜੇ ਮਨਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਵਿਸ਼ਵ ਮਹਾਮਾਰੀ ਕੋਰੋਨਾ ਦੀ ਵਾਇਰਸ ਤੋਂ ਬੱਚਣ ਲਈ ਅਰਦਾਸ ਕਰਨੀ ਚਾਹੀਦੀ ਹੈ।