ਪੰਜਾਬ

punjab

ETV Bharat / city

ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਦੇ ਘਰ ਪਹੁੰਚੇ ਨਵਜੋਤ ਸਿੱਧੂ - ਇੰਦਰਬੀਰ ਬੁਲਾਰੀਆ

ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਦੇ ਘਰ ਨਵਜੋਤ ਸਿੱਧੂ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਬੁਲਾਰੀਆ ਵੀ ਮੌਜੂਦ ਸੀ।

ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਦੇ ਘਰ ਪਹੁੰਚੇ ਨਵਜੋਤ ਸਿੱਧੂ
ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਦੇ ਘਰ ਪਹੁੰਚੇ ਨਵਜੋਤ ਸਿੱਧੂ

By

Published : Jul 22, 2021, 2:22 PM IST

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਬੁਲਾਰੀਆ ਵੀ ਮੌਜੂਦ ਰਹੇ।

ਇਸ ਮੌਕੇ ਵਿਧਾਇਕ ਬੁਲਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸ਼ਰੀਰ ਅਤੇ ਆਤਮਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਸਿੱਧੂ ਦੀ ਤਾਜ਼ਪੋਸ਼ੀ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਰੂਰ ਸੱਦਾ ਦਿੱਤਾ ਜਵੇਗਾ।

ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਦੇ ਘਰ ਪਹੁੰਚੇ ਨਵਜੋਤ ਸਿੱਧੂ

ਇਸ ਮੌਕੇ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਕਹਿਣਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ 'ਚ ਜ਼ਰੂਰ ਆਉਣਗੇ। ਉਨ੍ਹਾਂ ਦਾ ਕਹਿਣਾ ਕਿ ਇਹ ਸਮਾਗਮ ਹਾਈਕਮਾਨ ਦਾ ਸਮਾਗਮ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਪ੍ਰਧਾਨਗੀ ਨਾਲ ਵਰਕਰਾਂ 'ਚ ਪੂਰਾ ਉਤਸ਼ਾਹ ਹੈ ਅਤੇ ਵਰਕਰ ਢੋਲ 'ਤੇ ਨੱਚ ਕੇ ਖੁਸ਼ੀ ਮਨਾ ਰਹੇ ਹਨ।

ਇਹ ਵੀ ਪੜ੍ਹੋ:ਸ਼ੁੱਕਰਵਾਰ ਨੂੰ ਸਾਂਭਣਗੇ ਸਿੱਧੂ ਪਾਰਟੀ ਪ੍ਰਧਾਨ ਵਜੋਂ ਅਹੁਦਾ, ਕੈਪਟਨ ਨੂੰ ਦੇਣਗੇ ਸੱਦਾ

ABOUT THE AUTHOR

...view details