ਅੰਮ੍ਰਿਤਸਰ:ਪੰਜਾਬ ਵਿੱਚ 2022 ਦੀ ਚੋਣਾਂ (assembly election 2022) ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ 92ਵੇ ਦੇ ਕਰੀਬ ਸੀਟਾਂ ਦਿੱਤੀਆਂ ਗਈਆਂ ਹਨ (aap wins 92 seats) ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਉਸੇ ਸਮੇਂ ਹੀ ਟਵੀਟ ਕਰ ਕੇ ਆਮ ਆਦਮੀ ਪਾਰਟੀ ਦੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ (navjot sidhu greets aap candidates) ਗਈ ਸੀ ਅਤੇ ਕਿਹਾ ਗਿਆ ਸੀ ਕਿ ਜਨਤਾ ਦੀ ਆਵਾਜ਼ ਦੇ ਵਿੱਚ ਹੀ ਪਰਮਾਤਮਾ ਦੀ ਆਵਾਜ਼ ਹੁੰਦੀ ਹੈ ਉੱਥੇ ਹੀ ਹਾਰਨ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਦੇ ਵਿਚ ਪਹੁੰਚੇ ਅਤੇ ਲੋਕਾਂ ਦੇ ਨਾਲ ਮੁਲਾਕਾਤ ਕੀਤੀ(navjot sidhu meets his supporter in constituency)।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੇ 2017 ਵਿਚ ਕਾਂਗਰਸ ਪਾਰਟੀ ਨੂੰ ਬਹੁਮਤ ਦਿੱਤਾ ਸੀ ਅਤੇ ਅਸੀਂ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਨਹੀਂ ਉਤਰੇ ਜਿਸ ਦਾ ਫਲ ਸਾਨੂੰ ਮਿਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵਾਰ ਫਿਰ ਤੋਂ ਆਪਣੀ ਪਾਰਟੀ ਦੇ ਉੱਤੇ ਹੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ ਹਨ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਦੇ ਵਿੱਚ ਲੋਕਾਂ ਦੇ ਨਾਲ ਮੁਲਾਕਾਤ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਦੇਣਾ ਚਾਹੁੰਦੇ ਹਨ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਉਤੇ ਭਰੋਸਾ ਜਤਾਇਆ ਹੈ ਆਮ ਆਦਮੀ ਪਾਰਟੀ ਨੂੰ ਉਸ ਉੱਤੇ ਖਰਾ ਉਤਰਨਾ ਚਾਹੀਦਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪਿਛਲੇ 5 ਸਾਲਾ ਸਾਨੂੰ ਕਾਂਗਰਸ ਨੂੰ ਦਿੱਤੇ ਸਨ ਅਤੇ ਅਸੀਂ ਉਨ੍ਹਾਂ ਦੀ ਉਮੀਦਾਂ ਉੱਤੇ ਖਰੇ ਨਹੀਂ ਉਤਰ ਪਾਏ ਜਿਸ ਦਾ ਫਲ ਸਾਨੂੰ ਇਸ ਵਾਰ ਚੋਣਾਂ ਹਾਰ ਕੇ ਮਿਲਿਆ ਹੈ ਉੱਥੇ ਹੀ ਇੱਕ ਸਵਾਲ ਪੁੱਛੇ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਕੌਣ ਕਹਿੰਦਾ ਹੈ ਕਿ ਜਿਸ ਵਿਅਕਤੀ ਨੇ ਬੇਅਦਬੀ ਕੀਤੀ ਹੈ ਉਸ ਨੂੰ ਸਜ਼ਾ ਨਹੀਂ ਮਿਲੀ ਤੁਸੀਂ ਖ਼ੁਦ ਹੀ ਵੇਖਿਆ ਹੈ ਕਿ ਵੱਡੇ ਵੱਡੇ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਹਾਰਦੇ ਹੋਏ ਨਜ਼ਰ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਪਰਮਾਤਮਾ ਦੀ ਆਵਾਜ਼ ਹੈ ਅਤੇ ਪ੍ਰਮਾਤਮਾ ਖ਼ੁਦ ਹੀ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ ਉੱਥੇ ਉਨ੍ਹਾਂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਵਿੱਖ ਵਿੱਚ ਚੰਗਾ ਕੰਮ ਕਰਨ ਦੀ ਨਸੀਹਤ ਦਿੰਦੇ ਹਨ ਨਹੀਂ ਤਾਂ 5 ਸਾਲ ਬਾਅਦ ਲੋਕ ਉਨ੍ਹਾਂ ਨੂੰ ਹਰਾ ਕੇ ਵਾਪਸ ਭੇਜ ਦੇਣਗੇ ਉਥੇ ਹੀ ਇਕ ਸਵਾਲ ਪੁੱਛੇ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣੇ ਜਾਂਚ ਤੋਂ ਬਾਅਦ ਉਨ੍ਹਾਂ ਦਾ ਫਰਜ਼ ਬਣਦਾ ਸੀ ਕਿ ਪੰਜਾਬ ਵਿਚ ਹਰ ਇਕ ਉਮੀਦਵਾਰ ਦੇ ਹੱਕ ਦੇ ਵਿੱਚ ਉਹ ਪ੍ਰਚਾਰ ਕਰਨ ਲਈ ਉਤਰਦੇ।
ਉਦੋਂ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਜਦੋਂ ਨਾਮ ਸਟੇਜ ਉੱਤੇ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਦੀ ਬਾਂਹ ਫੜ ਕੇ ਮੁਬਾਰਕਬਾਦ ਵੀ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਮੇਰੇ ਹਲਕੇ ਦੇ ਵਿੱਚ ਆ ਕੇ ਪ੍ਰਚਾਰ ਵੀ ਕੀਤਾ ਗਿਆ ਤੇ ਮੈਂ ਵੀ ਉਨ੍ਹਾਂ ਦੇ ਹੱਕ ਦੇ ਵਿੱਚ ਪ੍ਰਚਾਰ ਕਰਦਾ ਹੋਇਆ ਨਜ਼ਰ ਵੀ ਆਇਆ ਹਾਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੇ ਫ਼ਤਵੇ ਨੂੰ ਮੰਨਦੇ ਹਾਂ ਅਤੇ ਅਸੀਂ ਹਮੇਸ਼ਾ ਹੀ ਇਕ ਖਿਡਾਰੀ ਹੋਣ ਦੇ ਕਰਕੇ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਕਦੀ ਅਸੀਂ ਇੱਕ ਦਿਨ ਸੈਂਕੜਾ ਮਾਰਦੇ ਸਾਂ ਅਤੇ ਦੂਸਰੇ ਦਿਨ ਅਸੀਂ ਜ਼ੀਰੋ ਤੇ ਹੀ ਆਊਟ ਹੋ ਜਾਂਦੇ ਹਨ।