ਅੰਮ੍ਰਿਤਸਰ: ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਭਾਲ ਲਈ ਉਨ੍ਹਾਂ ਦੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਵਲੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਲੈਕੇ ਹਲਕਾ ਵਾਸੀਆਂ ਵਲੋਂ ਨਵਜੋਤ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ 'ਚ ਨਵਜੋਤ ਸਿੱਧੂ ਨੂੰ ਲੱਭਣ ਲਈ ਪੰਜਾਹ ਹਜ਼ਾਰ ਦਾ ਇਨਾਮ ਰੱਖਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਅਨਿਲ ਵਸ਼ਿਸ਼ਟ ਦਾ ਕਹਿਣਾ ਕਿ ਉਨ੍ਹਾਂ ਦੇ ਹਲਕੇ 'ਚ ਵਿਕਾਸ ਕਾਰਜਾਂ ਨੂੰ ਲੈਕੇ ਭਾਲ ਜਾਰੀ ਹੈ। ਉਨ੍ਹਾਂ ਦਾ ਕਹਿਣਾ ਕਿ ਲੰਬੇ ਸਮੇਂ ਤੋਂ ਸਿੱਧੂ ਆਪਣੇ ਹਲਕੇ ਤੋਂ ਹੀ ਲਾਪਤਾ ਹਨ। ਉਨ੍ਹਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਕਾਂਗਰਸ ਦੀ ਆਪਸੀ ਕਾਟੋ ਕਲੇਸ਼ 'ਚ ਇਹ ਭੁੱਲ ਗਏ ਹਨ ਕਿ ਉਹ ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਆਪਣੇ ਹਲਕੇ 'ਚ ਵਿਕਾਸ ਦੇ ਕੰਮ ਵੀ ਕਰਵਾਉਣੇ ਹਨ।