ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਇਸ ਵਿਚਕਾਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਦੋਂ ਤੋਂ ਕਿਸਾਨ ਡਟੇ ਹਨ ਉਦੋਂ ਤੋਂ ਕਾਂਗਰਸ ਲੀਡਰ ਨਵਜੋਤ ਸਿੱਧੂ ਵੀ ਸਰਗਰਮ ਹੋਏ ਹਨ। ਹੁਣ ਜਦੋਂ ਕਿਸਾਨ ਦਿੱਲੀ ਜਾਣ ਲਈ ਸੰਘਰਸ਼ ਦੇ ਰਾਹ ਤੁਰੇ ਹਨ ਤਾਂ ਨਵਜੋਤ ਸਿੱਧੂ ਨੇ ਟਵੀਟ ਜ਼ਰੀਏ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ।
ਦਿੱਲੀ ਜਾ ਰਹੇ ਕਿਸਾਨਾਂ ਦੇ ਹੱਕ 'ਚ ਨਿੱਤਰੇ ਨਵਜੋਤ ਸਿੰਘ ਸਿੱਧੂ
ਕਿਸਾਨ ਦਿੱਲੀ ਜਾਣ ਲਈ ਸੰਘਰਸ਼ ਦੇ ਰਾਹ ਤੁਰੇ ਹਨ ਤਾਂ ਨਵਜੋਤ ਸਿੱਧੂ ਨੇ ਟਵੀਟ ਜ਼ਰੀਏ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਈ ਕਿਸਾਨ ਹਕੂਮਤ ਤੋਂ ਜਿੱਤਣ ਦੀ ਕੋਸ਼ਿਸ਼ ਉਸੇ ਵੇਲੇ ਹੀ ਕਰਦਾ ਹੈ ਜਦੋਂ ਉਸ ਨੇ ਆਪਣੀ ਜ਼ਿੰਦਗੀ ਦਾਅ 'ਤੇ ਲਾਈ ਹੋਵੇ।
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਈ ਕਿਸਾਨ ਹਕੂਮਤ ਤੋਂ ਜਿੱਤਣ ਦੀ ਕੋਸ਼ਿਸ਼ ਉਸੇ ਵੇਲੇ ਹੀ ਕਰਦਾ ਹੈ ਜਦੋਂ ਉਸ ਨੇ ਆਪਣੀ ਜ਼ਿੰਦਗੀ ਦਾਅ 'ਤੇ ਲਾਈ ਹੋਵੇ।
ਤੁਹਾਨੂੰ ਦੱਸ ਦਈਏ ਅੱਜ ਕਿਸਾਨ ਵੱਡੇ ਪੱਧਰ 'ਤੇ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਸਿੱਧੂ ਦਾ ਇਹ ਟਵੀਟ ਆਇਆ ਜੋ ਕਿਸਾਨਾਂ ਲਈ ਹੌਸਲਾ ਵਧਾਉਣ ਵਾਲਾ ਹੈ। ਦੂਜੇ ਪਾਸੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਜਾਣ ਲਈ ਹਰਿਆਣੇ ਦੇ ਬਾਡਰ 'ਤੇ ਪਹੁੰਚ ਚੁੱਕੇ ਹਨ। ਇਨ੍ਹਾਂ ਦਾ ਰਾਹ ਰੋਕਣ ਲਈ ਹਰਿਆਣਾ ਸਰਕਾਰ ਨੇ ਬਾਡਰਾਂ ਨੂੰ ਸੀਲ ਕਰਕੇ ਵੱਡੀ ਮਾਤਰਾ ਵਿੱਚ ਪੁਲਿਸ ਤਾਇਨਾਤ ਕੀਤੀ ਹੋਈ ਹੈ।