ਅੰਮ੍ਰਿਤਸਰ:ਪੰਜਾਬ ਦੇ ਨਵੇਂ ਬਣੇ 35 ਵੇਂ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਪਹੁੰਚੇ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ, ਅਤੇ ਉਨ੍ਹਾਂ ਨੂੰ ਬਲਜੀਤ ਸਿੰਘ (ਅਰਦਾਸੀਆ, ਸੱਚਖੰਡ ਦਰਬਾਰ ਸਾਹਿਬ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਪਾ ਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਨੂੰ ਸੁਰਜੀਤ ਸਿੰਘ ਭਿੱਟੇਵੱਡ (ਸੀਨੀਅਰ ਮੀਤ ਪ੍ਰਧਾਨ, ਐਸਜੀਪੀਸੀ) ਰਾਮ ਸਿੰਘ (ਮੈਂਬਰ, ਐਸਜੀਪੀਸੀ) ਭਗਵੰਤ ਸਿੰਘ ਸਿਆਲਕਾ ਅਤੇ ਗੁਰਿੰਦਰ ਸਿੰਘ ਦੁਆਰਾ ਸਰੋਪਾ, ਗੋਲਡਨ ਟੈਂਪਲ ਦਾ ਮਾਡਲ ਅਤੇ ਧਾਰਮਿਕ ਕਿਤਾਬਾਂ ਦੇ ਬੰਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ ਵੀ ਨਤਮਸਤਕ ਹੋਣ ਜਾਣਗੇ ਅਤੇ ਜਲ੍ਹਿਆਂਵਾਲਾ ਬਾਗ਼ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦੇਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਸਨ। 31 ਅਗਸਤ ਨੂੰ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਗਵਰਨਰ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ। ਜਿਸ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ।
ਇਹ ਵੀ ਪੜ੍ਹੋਂ:ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਤਿਆਰ ਹੋਏ ਕਿਸਾਨ !