ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਆਗੂ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਵੀ ਨਾਲ ਮੌਜ਼ੂਦ ਸੀ।
ਲੋਕਸਭਾ ਟਿਕਟ ਮਿਲਣ 'ਤੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਗੁਰਜੀਤ ਔਜਲਾ - Sri Sachkhand Harimandir Sahib
ਸਾਂਸਦ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਚੁਣੇ ਗਏ ਹਨ। ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹੇ ਤੋਂ ਟਿਕਟ ਮਿਲਣ 'ਤੇ ਗੁਰਜੀਤ ਔਜਲਾ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।
ਟਿਕਟ ਮਿਲਣ 'ਤੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਂਣ ਪੁਜੇ ਗੁਰਜੀਤ ਔਜਲਾ
ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਮਾਤਾ -ਪਿਤਾ ਦੇ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਾਈ ਕਮਾਨ ਨੇ ਮੇਰੇ ਉੱਤੇ ਭਰੋਸਾ ਕੀਤਾ ਹੈ ਅਤੇ ਮੈਂ ਉਨ੍ਹਾਂ ਦੀ ਇਸ ਉਮੀਦ ਤੇ ਖ਼ਰਾ ਉਤਰਾਂਗਾ।ਔਜਲਾ ਨੇ ਕਿਹਾ ਕਿ ਲੋਕਾਂ ਦਾ ਪਿਆਰ ਸਤਿਕਾਰ ਵੇਖਦੇ ਹੋਏ ਹਾਈ ਕਮਾਨ ਨੇ ਉਨ੍ਹਾਂ ਨੂੰ ਇਹ ਟਿਕਟ ਜਾਰੀ ਕੀਤੀ ਹੈ ਅਤੇ ਅਸੀਂ ਸਾਰੇ ਇੱਕਠੇ ਹਾਂ 'ਤੇ ਸਾਡੀ ਲੀਡਰਸ਼ੀਪ ਸਾਂਝੀ ਹੈ।