ਅੰਮ੍ਰਿਤਸਰ:-ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ Gurta Gaadi Diwas of Sri Guru Angad ji ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਵੀਰਵਾਰ ਨੂੰ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sri Darbar Sahib ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਿੱਥੇ ਉਹਨਾਂ ਵੱਲੋ ਭਾਰੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਰਸ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸੰਗਤਾਂ ਵੱਲੋ ਪਾਵਨ ਦਿਵਸ ਦੀਆਂ ਵਧਾਈਆਂ ਦਿੱਤੀਆ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sri Darbar Sahib ਵਿਖੇ ਸੰਗਤਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਅੰਗਦ ਦੇਵ ਜੀ ਦਾ ਪਹਿਲਾਂ ਨਾਂ ਭਾਈ ਲਿਹਣਾ ਸਿੰਘ ਸੀ। ਕਹਿੰਦੇ ਨੇ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗਲੇ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫ਼ਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ ਹਨ, ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ ਅਤੇ ਭਾਈ ਲਿਹਣਾ ਸਿੰਘ ਜੀ ਗੁਰੂ ਅੰਗਦ ਦੇਵ ਜੀ ਨਾਂ ਤੋਂ ਜਾਣਨ ਲੱਗੇ।