ਪੰਜਾਬ

punjab

ETV Bharat / city

ਕਿਸਾਨ ਅੰਦੋਲਨ 'ਚੋਂ ਘਰ ਪਰਤ ਰਹੇ ਕਿਸਾਨ ਦੀ ਮੌਤ - Road Accident,

ਸੜਕ ਹਾਦਸੇ ਵਿਚ ਹੋਈ ਕਿਸਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟ ਕੀਤਾ ਅਤੇ ਕਿਸਾਨ ਯੂਨੀਅਨ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਕਿਸਾਨ ਅੰਦੋਲਨ 'ਚੋਂ ਘਰ ਪਰਤ ਰਹੇ ਕਿਸਾਨ ਦੀ ਮੌਤ
ਕਿਸਾਨ ਅੰਦੋਲਨ 'ਚੋਂ ਘਰ ਪਰਤ ਰਹੇ ਕਿਸਾਨ ਦੀ ਮੌਤ

By

Published : Oct 9, 2021, 5:13 PM IST

ਅਜਨਾਲਾ: ਤਿੰਨ ਖੇਤੀ ਕਾਨੂੰਨਾਂ (3 Agriculture law) ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਅੰਮ੍ਰਿਤਸਰ (Amritsar) ਵਿਖੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ (MP Shwet malik) ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ਤੋਂ ਆਪਣੇ ਘਰ ਵਾਪਸ ਪਰਤ ਰਹੇ ਅਜਨਾਲ਼ਾ ਦੇ ਪਿੰਡ ਲਸਕਰੀ ਨੰਗਲ ਦੇ ਕਿਸਾਨ ਕਾਬਲ ਸਿੰਘ ਨੂੰ ਇੱਕ ਕਾਰ ਵੱਲੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਉਨ੍ਹਾਂ ਦੇ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਜਿਸ ਤੋਂ ਬਾਅਦ ਮ੍ਰਿਤਕ ਕਿਸਾਨ (Farmers) ਕਾਬਲ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਅਜਨਾਲਾ (Hospital Ajnala) ਵਿਖੇ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ (Punjab Government) ਕੋਲੋਂ ਮੰਗ ਕੀਤੀ ਕਿ ਕਿਸਾਨ ਕਾਬਲ ਸਿੰਘ ਦੇ ਪਰਿਵਾਰ ਨੂੰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਲੀਆਂ ਸਾਰੀਆਂ ਸਹੂਲਤਾਂ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਥੇ ਹੀ ਤਹਿਸੀਲਦਾਰ ਹਰਫੂਲ ਸਿੰਘ (Harfool Singh) ਸਿਵਿਲ ਹਸਪਤਾਲ (Civil Hospital) ਅਜਨਾਲਾ ਪਹੁੰਚੇ, ਜਿਥੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੂੰ ਰਿਪੋਰਟ ਬਣਾਕੇ ਭੇਜ ਦਿੱਤੀ ਜਾਵੇਗੀ।

ਕਿਸਾਨ ਅੰਦੋਲਨ 'ਚੋਂ ਘਰ ਪਰਤ ਰਹੇ ਕਿਸਾਨ ਦੀ ਮੌਤ

ਇਸ ਮੌਕੇ ਪੱਤਰਕਾਰਾਂ (Reporter) ਨਾਲ ਗੱਲਬਾਤ ਕਰਦਿਆਂ ਮ੍ਰਿਤਕ ਕਿਸਾਨ ਦੇ ਪੁੱਤਰ ਜਗਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕਾਬਲ ਸਿੰਘ ਜਦੋ ਤੋਂ ਧਰਨੇ ਚੱਲ ਰਹੇ ਹਨ, ਉਦੋਂ ਤੋਂ ਹੀ ਖੇਤੀ ਕਾਨੂੰਨਾਂ ਨੂੰ ਲੈਕੇ ਸੰਗਰਸ਼ ਕਰ ਰਹੇ ਹਨ ਅਤੇ ਹੁਣ ਅੰਮ੍ਰਿਤਸਰ (Amritsar) ਵਿਖੇ ਸੰਸਦ ਮੈਂਬਰ ਸ਼ਵੇਤ ਮਲਿਕ (Shwet malik) ਦੇ ਘਰ ਮੂਹਰੇ ਲੱਗੇ ਧਰਨੇ 'ਚ ਸ਼ਾਮਲ ਸਨ ਅਤੇ ਰਾਤ ਨੂੰ ਵਾਪਸ ਘਰ ਪਰਤ ਰਹੇ ਸੀ। ਇਕ ਤੇਜ਼ ਰਫ਼ਤਾਰ ਗੱਡੀ ਰਾਹੀਂ ਉਨ੍ਹਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਕਾਬਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹੀਰਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਇਸ ਮੌਕੇ ਮੌਜੂਦ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਪੰਜਾਬ ਸਰਕਾਰ (Punjab Government) ਕੋਲੋਂ ਮੰਗ ਕਰਦਿਆਂ ਕਿਹਾ ਕਿ ਕਿਸਾਨ ਕਾਬਲ ਸਿੰਘ (Farmers kabal Singh) ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸਮੇਤ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਜਤਿੰਦਰ ਸਿੰਘ ਛੀਨਾ ਸਿਵਲ ਹਸਪਤਾਲ ਪਹੁੰਚੇ ਤਹਿਸੀਲਦਾਰ ਹਰਫੂਲ ਸਿੰਘ (Harfool Singh) ਨੇ ਕਿਸਾਨ ਕਾਬਲ ਸਿੰਘ ਦੇ ਪਰਿਵਾਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨ ਕਾਬਲ ਸਿੰਘ ਦੀ ਹੋਈ ਮੌਤ ਸੰਬੰਧੀ ਅਗਲੇਰੀ ਕਾਰਵਾਈ ਲਈ ਰਿਪੋਰਟ ਜਲਦ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

ਇਹ ਵੀ ਪੜ੍ਰੋ-ਆਰਿਅਨ ਡਰੱਗ ਕੇਸ: ਐਨਸੀਬੀ ਦੱਸੇ 3 ਨਜ਼ਰਬੰਦ ਕਿਉਂ ਛੱਡੇ-ਐਨਸੀਪੀ

ABOUT THE AUTHOR

...view details