ਅੰਮ੍ਰਿਤਸਰ: ਸਿੱਖਾਂ ਦੀ ਨਸਲਕੁਸ਼ੀ ਨੂੰ ਦੇਖਦੇ ਹੋਏ ਘੱਲੂਘਾਰਾ ਦਿਵਸ (Operation Blue Star) 6 ਜੂਨ ਨੂੰ ਮਨਾਇਆ ਜਾਂਦਾ ਹੈ ਉੱਥੇ ਹੀ ਦਲ ਖਾਲਸਾ ਵੱਲੋਂ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ ਜੋ ਅਲੱਗ-ਅਲੱਗ ਸਥਾਨਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਜਿਥੇ ਅਰਦਾਸ ਕਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
Operation Blue Star: ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦਲ ਖਾਲਸਾ ਨੇ ਕੱਢਿਆ ਵਿਸ਼ਾਲ ਮਾਰਚ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਵੀ ਮੁੱਖ ਤੌਰ ’ਤੇ ਪਹੁੰਚੇ। ਉਹਨਾਂ ਨੇ ਕਿਹਾ ਕਿ 6 ਜੂਨ ਘੱਲੂਘਾਰੇ (Operation Blue Star) ਵਾਲੇ ਦਿਨ ਦਿੱਲੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਅਰਦਾਸ ਵੀ ਕੀਤੀ ਜਾਵੇਗੀ।
ਇਹ ਵੀ ਪੜੋ: Operation Blue Star: ਅੱਜ ਅਸੀਂ ਖਾਲਿਸਤਾਨ ਦਿਨ ਮਨਾ ਰਹੇ ਹਾਂ : ਸਿਮਰਜੀਤ ਸਿੰਘ ਮਾਨ
ਉਥੇ ਦੂਸਰੇ ਪਾਸੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਵੱਲੋਂ ਇੱਕ ਵਾਰ ਫਿਰ ਤੋਂ ਸਿੱਖ ਮਾਰਚ ਕੱਢਿਆ ਹੈ। ਕੰਵਰਪਾਲ ਬਿੱਟੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ ਜਾਵੇਗਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਥੇ ਹੀ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਸਾਨੂੰ ਇਨਸਾਫ ਦੀ ਉਮੀਦ ਬਿੱਲਕੁੱਲ ਵੀ ਨਹੀਂ ਹੈ।
ਇਹ ਵੀ ਪੜੋ: Operation Blue Star: ਭਾਰਤ 'ਚ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਸਕਦਾ : ਮੋਹਕਮ ਸਿੰਘ