ਅੰਮ੍ਰਿਤਸਰ: ਜੂਨ 1984 ’ਚ ਘੱਲੂਘਾਰੇ (Operation Blue Star) ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takhat Sahib) ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਜੀ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਇਹ ਫੈਸਲਾ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਲਿਆ ਗਿਆ। ਜਖ਼ਮੀ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ (Gurdwara Shaheed Baba Gurbakhsh Singh) ਵਿਖੇ 3 ਤੋਂ 5 ਜੂਨ ਤਕ ਦੇ ਸੰਗਤਾਂ ਦੇ ਦਰਸ਼ਨਾਂ ਲਈ ਸ਼ਸ਼ੋਭਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਵਨ ਸਰੂਪ ਵਿੱਚ ਲੱਗੀ ਗੋਲੀ ਨੂੰ ਵੀ ਸ਼ਸ਼ੋਭਿਤ ਕੀਤਾ ਜਾਵੇਗਾ।
Operation Blue Star: ਘੱਲੂਘਾਰੇ ਦੌਰਾਨ ਜਖਮੀ ਹੋਏ ਪਾਵਨ ਸਰੂਪ ਕੀਤੇ ਜਾਣਗੇ ਸੁਸ਼ੋਬਿਤ - 84 ਦੇ ਘੱਲੂਘਾਰੇ
ਜੂਨ 1984 ਦੇ ਘਲੂਘਾਰੇ (Operation Blue Star) ਦੌਰਾਨ ਜਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib) ਦੇ ਪਾਵਨ ਸਰੂਪ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ (Gurdwara Shaheed Baba Gurbakhsh Singh) ਵਿਖੇ ਸਸ਼ੋਬਿਤ ਕੀਤੇ ਜਾਣਗੇ ਤਾਂ ਜੋ ਸੰਗਤਾਂ ਇਸ ਦੇ ਦਰਸ਼ਨ ਕਰ ਸਕਣ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿ ਜੂਨ 84 ਦੇ ਘੱਲੂਘਾਰੇ (Operation Blue Star) ਨੂੰ ਸਿੱਖ ਕੌਮ ਕਦੇ ਭੁਲ ਨਹੀਂ ਸਕਦੀ, ਇਹ ਉਹ ਰਿਸਦਾ ਜਖਮ ਹੈ ਜੋ 37 ਸਾਲ ਬਾਅਦ ਵੀ ਪੀੜਾ ਮਈ ਹੈ, ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ (Operation Blue Star) ਨਾਲ ਜੁੜਿਆ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫੌਜੀ ਹਮਲੇ ਵਿੱਚ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ ਉਨ੍ਹਾਂ ਨੂੰ ਵੀ ਜਲਦ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਵਿਖੇ ਭੋਰਾ ਸਾਹਿਬ ਵਿਖੇ ਸ਼ਸ਼ੋਭਿਤ ਕੀਤੇ ਜਾਣਗੇ ਅਤੇ ਇਸਦੇ ਨਾਲ ਹੀ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਥੋੜੇ ਦਿਨਾਂ ਵਿੱਚ ਹੀ ਜੁਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਿੱਚ ਢਹ-ਢੇਰੀ ਹੋਈ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦਾ ਵੱਡ ਅਕਾਰੀ ਮਾਡਲ ਲਗਾਇਆ ਜਾਵੇਗਾ। ਫੌਜ ਦੀਆਂ ਗੋਲੀਆਂ ਦੀ ਗਾਵਹ ਖਜਾਨਾ ਡਿਊੜੀ ਨੂੰ ਸੰਭਾਲਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜੋ: ਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ਼ਾ ਵਿੱਚ ਤੇਜ਼ੀ ਲਿਆਉਣ ਲਈ ਹੁਕਮ ਕੀਤੇ ਜਾਰੀ