ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ 2022 (Assembly election 2022) ਦਾ ਬਿਗੁਲ ਬਜ ਚੁੱਕਾ ਹੈ। ਇਸ ਤੋਂ ਪਹਿਲਾਂ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਹਲਕੇ ਦੇ ਵਿੱਚ ਚੋਣ ਪ੍ਰਚਾਰ ਵੀ ਸ਼ੁਰੂ ਕਰ ਚੁੱਕੀਆਂ ਹਨ। ਜੇਕਰ ਗੱਲ ਕੀਤੀ ਜਾਵੇ ਹਲਕਾ ਮਜੀਠਾ (Majitha constituency)ਦੀ ਤਾਂ ਮਜੀਠਾ ਹਲਕਾ ਦੇ ਵਿੱਚ ਅੱਜ 12 ਕਰੋੜ ਦੇ ਵਿਕਾਸ ਕਾਰਜਾਂ ਲਈ ਚੈੱਕ ਭਗਵੰਤਪਾਲ ਸਿੰਘ ਸੱਚਰ ਵੱਲੋਂ ਦਿੱਤੇ ਗਏ। ਉਥੇ ਹੀ ਭਗਵੰਤਪਾਲ ਸਿੰਘ ਸੱਚਰ (Bhagwantpal Singh Sachar) ਨੇ ਕਿਹਾ ਕਿ ਮਜੀਠਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਪੂਰੀ ਤੇਜ਼ੀ ਦੇ ਨਾਲ ਵਧਾਇਆ ਜਾ ਰਿਹਾ ਹੈ ਅਤੇ ਲੋਕ ਇਸ ਵਾਰ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਜ਼ਰੂਰ ਭੇਜਣਗੇ।
ਮਜੀਠਾ ਹਲਕੇ ਵਿੱਚ ਦਿੱਤੀ ਵੱਡੀ ਗਰਾਂਟ
ਉਦੋਂ ਹੀ ਭਗਵੰਤਪਾਲ ਸਿੰਘ ਸੱਚਰ ਵੱਲੋਂ 12 ਕਰੋੜ ਦੇ ਚੈੱਕ ਅੱਜ ਹਲਕਾ ਮਜੀਠਾ ਵਿੱਚ ਵੰਡੇ ਗਏ ਜਿਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਦੇ ਉਹ ਆਪਣੇ ਹਲਕੇ ਦੇ ਵਿੱਚ ਰਹੇ ਹਨ ਉਦੋਂ ਤੋਂ ਲੈ ਕੇ ਹੁਣ ਤਕ ਆਪਣੇ ਹਲਕੇ ਵਿੱਚ ਕਰੋੜਾਂ ਰੁਪਏ ਦੀ ਗਰਾਂਟ ਉਹ ਵੰਡ ਚੁੱਕੇ ਹਨ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਪਾਰਟੀ ਦਾ ਉਮੀਦਵਾਰ ਤਿੰਨ ਵਾਰੀ ਮਜੀਠੇ ਹਲਕੇ ਵਿੱਚੋਂ ਹਾਰਿਆ ਹੈ ਉਹ ਉਨ੍ਹਾਂ ਦੀ ਗਲਤੀ ਕਰਕੇ ਹੀ ਹਾਰਿਆ ਹੈ ਕਿਉਂਕਿ ਕਾਂਗਰਸ ਪਾਰਟੀ ਵੱਲੋਂ ਜਦੋਂ ਪਹਿਲਾਂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੂੰ ਟਿਕਟ ਦਿੱਤੀ ਗਈ ਸੀ ਉਸ ਵੇਲੇ ਉਹ ਬੁਰੀ ਤਰ੍ਹਾਂ ਨਾਲ ਹਾਰੇ ਅਤੇ ਉਸ ਤੋਂ ਬਾਅਦ ਜਦੋਂ ਕਾਂਗਰਸ ਪਾਰਟੀ ਵੱਲੋਂ ਸੁਰਿੰਦਰ ਸ਼ੈਲੀ ਨੂੰ ਟਿਕਟ ਦੇ ਕੇ ਨਵਾਜਿਆ ਤਾਂ ਲਾਲੀ ਮਜੀਠੀਆ ਵੱਲੋਂ ਆਜ਼ਾਦ ਉਮੀਦਵਾਰੀ ਭਰ ਕੇ ਫਿਰ ਦੁਬਾਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਗਿਆ।
ਜਿੱਤ ਪ੍ਰਾਪਤ ਕਰਕੇ ਵਪਾਸ ਜਾਵਾਂਗੇ
ਉਥੇ ਹੀ ਉਨ੍ਹਾਂ ਨੇ ਕਿਹਾ ਕਿ 2017 ਵਿੱਚ ਫੇਰ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਸਨ ਅਤੇ ਉਨ੍ਹਾਂ ਦੀ ਇਕ ਵਾਰ ਫੇਰ ਤੋਂ ਕਰਾਰੀ ਹਾਰ ਹੋਈ ਸੀ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਨਿਸ਼ਚਿਤ ਕੀਤਾ ਗਿਆ ਸੀ ਕਿ ਭਗਵੰਤਪਾਲ ਸਿੰਘ ਸੱਚਰ ਨੂੰ ਟਿਕਟ ਦੇ ਕੇ ਇਸ ਵਾਰ ਮਜੀਠਾ ਹਲਕੇ ਦੇ ਵਿੱਚੋਂ ਚੋਣ ਮੈਦਾਨ ਉੱਤੇ ਉਤਾਰਿਆ ਜਾਵੇਗਾ ਅਤੇ ਹੁਣ ਲੋਕ ਮੇਰੇ ਨਾਲ ਹਨ ਅਤੇ ਜਿੱਤ ਪ੍ਰਾਪਤ ਕਰਕੇ ਹੀ ਅਸੀਂ ਵਾਪਸ ਜਾਵਾਂਗੇ। ਉਥੇ ਭਗਵੰਤਪਾਲ ਸਿੰਘ ਸੱਚਰ ਵੱਲੋਂ ਲਗਾਤਾਰੀ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅਤੇ ਉਨ੍ਹਾਂ ਦੇ ਭਰਾ ਦੇ ਉਪਰ ਸ਼ਬਦੀ ਹਮਲੇ ਵੀ ਕੀਤੇ ਗਏ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਹੀ ਮਜੀਠਾ ਹਲਕੇ ਦੇ ਵਿੱਚ ਵਿਚਰ ਰਹੇ ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਸੀ, ਜਿਨ੍ਹਾਂ ਨੇ ਪਹਿਲਾਂ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਚ ਪਾਈ ਸੀ।