ਅੰਮ੍ਰਿਤਸਰ:ਥਾਣਾ ਅਜਨਾਲਾ ਅਧੀਨ ਆਉਂਦੇ ਭਾਰਤ ਪਾਕਿ ਸਰਹੱਦ (India-Pakistan border) ਦੀ ਬੀਓਪੀ ਪੁਰਾਣੀ ਸੁੰਦਰਗੜ੍ਹ (BOP Old Sundargarh) ਵਿਖੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਆਉਂਦੇ ਹੋਏ ਡਰੋਨ ਦੀ ਹਲਚਲ ਦੇਖੀ ਗਈ।
ਇਹ ਵੀ ਪੜੋ:corona Omicron Variant Update: ਯਾਤਰੀਆਂ ਨੂੰ ਹਵਾਈ ਅੱਡੇ 'ਤੇ ਘੰਟਿਆਂ ਤੱਕ ਕਰਨਾ ਪੈ ਸਕਦੈ ਇੰਤਜ਼ਾਰ
ਡਰੋਨ ਦੀ ਹਲਚਲ ਦੇਖਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ (BSF personnel) ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕੀਤੀ ਜਿਸ ਤੋਂ ਤੁਰੰਤ ਕੁਝ ਸਕਿੰਟਾਂ ਬਾਅਦ ਹੀ ਡ੍ਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਡ੍ਰੋਨ ਕੋਈ ਇਤਰਾਜ਼ਯੋਗ ਵਸਤੂ ਜਾਂ ਹਥਿਆਰ ਤਾਂ ਨਹੀਂ ਸੁੱਟ ਕੇ ਗਿਆ ਹੈ।