ਅੰਮ੍ਰਿਤਸਰ: ਇੰਟਰਨੈਸ਼ਨਲ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ (paper artist Gurpreet Singh) ਵੱਲੋਂ ਮਹਾਰਾਣੀ ਐਲਿਜ਼ਾਬੈਥ II ਨੂੰ ਸ਼ਰਧਾਂਜਲੀ (tribute quine Elizabeth) ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਇੰਗਲੈਂਡ ਦਾ ਇੱਕ ਮਾਡਲ ਤਿਆਰ ਕਰਕੇ ਉਸ ਦੇ ਉੱਤੇ ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਮਹਾਰਾਣੀ ਐਲਿਜ਼ਾਬੈਥ ਨੂੰ ਸ਼ਰਧਾਂਜਲੀ, ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਬਣਾਇਆ ਮਾਡਲ - ਮਹਾਰਾਣੀ ਐਲਿਜ਼ਾਬੈਥ II
ਬ੍ਰਿਟੇਨ ਉੱਤੇ ਸਭ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮਹਾਰਾਣੀ ਨੇ 70 ਸਾਲ ਬ੍ਰਿਟੇਨ ਉੱਤੇ ਰਾਜ ਕੀਤਾ। ਉਨ੍ਹਾਂ ਦੀ ਮੌਤ ਨਾਲ ਬ੍ਰਿਟੇਨ ਦੇ ਇਤਿਹਾਸ ਵਿੱਚ ਕਿਸੇ ਸ਼ਾਸਕ ਦੇ ਸਭ ਤੋਂ ਲੰਬੇ ਸ਼ਾਸਨ ਦਾ ਅੰਤ ਹੋ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਕਈ ਵਾਰ ਇੰਗਲੈਂਡ ਜਾਣ ਦਾ ਸਬੱਬ ਮਿਲਿਆ ਅਤੇ ਉਸ ਦੌਰਾਨ ਉਥੋਂ ਦੇ ਸਿਟੀਜ਼ਨ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਵੀ ਦੱਸਿਆ ਕਿ ਮਹਾਰਾਣੀ ਐਲਿਜ਼ਾਬੈਥ ਦਾ ਰਾਜ ਬਹੁਤ ਵਧੀਆ ਹੈ ਉਨ੍ਹਾਂ ਦੱਸਿਆ ਕਿ ਹੁਣ ਮਹਾਰਾਣੀ ਦੇ ਦੇਹਾਂਤ ਤੋਂ ਬਾਅਦ ਇੰਗਲੈਂਡ ਦਾ ਰਾਜ ਉਹਨਾਂ ਦੇ ਹੀ ਪੁੱਤਰ ਨੂੰ ਮਿਲਣ ਜਾ ਰਿਹਾ ਹੈ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਨੇ ਕਿਹਾ ਕਿ ਉਹ ਇਕ ਆਰਟਿਸਟ ਹੋਣ ਦੇ ਨਾਤੇ ਆਪਣੇ ਹੀ ਤਰੀਕੇ ਨਾਲ ਉਨ੍ਹਾਂ ਵੱਲੋਂ ਇੰਗਲੈਂਡ ਦੀ ਮਹਾਰਾਣੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ।
ਇਹ ਵੀ ਪੜ੍ਹੋ:ਕਾਂਗਰਸੀ ਸਰਪੰਚ ਜਗਸੀਰ ਸਿੰਘ ਦੀ ਸਰਪੰਚੀ ਹੋਈ ਰੱਦ