ਅੰਮ੍ਰਿਤਸਰ:ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀਆ ਨੇ ਅੱਜ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ (para medical staff held protest at sri guru nank dev hospital amritsar)। ਮੁਲਾਜ਼ਮਾਂ ਨੇ ਕਿਹਾ ਕਿ ਕਿਹਾ ਕੱਚੇ ਮੁਲਾਜਮ ਨੂੰ ਰੈਗੂਲਰ ਕੀਤਾ ਜਾਵੇ ਤੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਣੀ ਚਾਹੀਦੀ ਹੈ।
ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਕਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਜਿਥੇ ਭਾਰਤ ਭਰ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਅੱਜ ਅੰਮ੍ਰਿਤਸਰ ਦੇ ਗੁਰ ਨਾਨਕ ਦੇਵ ਹਸਪਤਾਲ ਵਿਚ ਤਾਲਮੇਲ ਕਮੇਟੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਪੰਜਾਬ (health employees)ਦੇ ਮੁਲਾਜਮਾਂ ਵੱਲੋਂ ਭਾਰਤ ਸਰਕਾਰ ਖਿਲਾਫ ਅਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ (protest against center and punjab govt.)ਕੀਤਾ ਗਿਆ।
ਸਟਾਫ ਵੱਲੋਂ ਮੁਜ਼ਾਹਰਾ, ਹਸਪਤਾਲ ਦੀਆਂ ਸੇਵਾਵਾਂ ਹੋਈਆਂ ਪ੍ਰਭਾਵਤ ਪ੍ਰਦਰਸ਼ਨ ਦੇ ਚਲਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਪ੍ਰਤੀ ਰੌਸ਼ ਪ੍ਰਦਰਸ਼ਨ ਕਰਦਿਆਂ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪੈਰਾ ਮੈਡੀਕਲ ਤਾਲਮੇਲ ਕਮੇਟੀ ਦੇ ਕਨਵੀਨਰ ਨਰਿੰਦਰ ਕੁਮਾਰ ਅਤੇ ਹੋਰ ਮੁਲਾਜਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਸੁਰੂਆਤ ਤੋਂ ਹੀ ਮੁਲਾਜਮ ਵਿਰੋਧੀ ਰਹੀ ਹੈ। ਜਿਸਦੇ ਚਲਦੇ ਉਨ੍ਹਾਂ ਵੱਲੋਂ 2004 ਤੋਂ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਮੁਲਾਜਮਾਂ ਦਾ ਨੁਕਸਾਨ ਕੀਤਾ ਗਿਆ।
ਮੁਲਾਜ਼ਮਾਂ ਨੇ ਕਿਹਾ ਕਿ ਉਸ ਨੁਕਸਾਨ ਤੋਂ ਇਲਾਵਾ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਸੰਬਧੀ ਜੋ ਵਾਅਦਾ ਖਿਲਾਫੀ ਕੀਤੀ ਹੈ, ਉਹ ਕਦੇ ਮੰਜੂਰ ਨਹੀਂ ਕੀਤੀ ਜਾਵੇਗੀ, ਜਿਸ ਦੇ ਚਲਦਿਆਂ ਅੱਜ ਜਿਥੇ ਭਾਰਤ ਭਰ ਵਿਚ ਮੁਲਾਜਮ ਜਥੇਬੰਦੀਆਂ ਵੱਲੋਂ 28 ਤੇ 29 ਮਾਰਚ ਨੂੰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾ ਨਹੀ ਮਣਿਆ ਜਾਂਦੀਆਂ ਓਨਾ ਚਿਰ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:CUET 2022: ਕਾਮਨ ਯੂਨੀਵਰਸਿਟੀ ਐਂਟਰਸ ਟੇਸਟ ਲਈ 2 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ