ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਸੀਐਮ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਕਹੀ ਹੈ। ਇਸ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਮਾਪਿਆਂ ਨੂੰ ਰਾਹਤ ਜਰੂਰ ਮਿਲੇਗੀ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਰਕਾਰ ਨੂੰ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਵਾਉਣਾ ਚਾਹੀਦਾ ਹੈ।
ਲੋਕਾਂ ਨੇ ਸੀਐਮ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਇੱਕ ਚੰਗਾ ਫੈਸਲਾ ਹੈ ਅਤੇ ਇਸ ਦੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਬੱਚਿਆਂ ਲਈ ਕੀਤਾਬਾਂ-ਕਾਪੀਆਂ ਅਤੇ ਸਕੂਲ ਯੂਨੀਫਾਰਮ ਕਿਸੇ ਵੀ ਦੁਕਾਨ ਤੋਂ ਖਰੀਦ ਸਰਦੇ ਹਾਂ ਜੋ ਕਿ ਪਹਿਲਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੰਗੇ ਫੈਸਲੇ ਲਏ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਹੁਣ ਲਾਗੂ ਕਰਨਾ ਚਾਹੀਦਾ ਹੈ।