ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ’ਚ ਜ਼ੁਰਮ ਇੰਨਾ ਵਧ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦਾ ਜ਼ਰਾ ਵੀ ਡਰ ਨਹੀਂ ਰਿਹਾ। ਅੰਮ੍ਰਿਤਸਰ ’ਚ ਬੀਤੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਅਣਪਛਾਤੇ ਵਿਅਕਤੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ।
ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ - ਗੁਰੂ ਨਗਰੀ
ਅੰਮ੍ਰਿਤਸਰ ’ਚ ਬੀਤੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਅਣਪਛਾਤੇ ਵਿਅਕਤੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ।
ਇਹ ਵੀ ਪੜੋ: ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ’ਤੇ ਪਰਚਾ ਦਰਜ, ਪੁਲਿਸ ਨੇ ਰੋਕੀ ਸ਼ੂਟਿੰਗ
ਸਦਰ ਥਾਣਾ ਕੰਟੇਨਮੈਂਟ ਦੇ ਏ.ਐੱਸ.ਆਈ. ਸੁਸ਼ੀਲ ਕੁਮਾਰ ਨੇ ਕਿਹਾ ਕਿ ਜਿਨ੍ਹਾਂ ਇਨੋਵਾ ਸਵਾਰ 2 ਅਣਪਛਾਤੇ ਨੌਜਵਾਨ ਨੇ ਦਲਬੀਰ ਸਿੰਘ ਦੇ 2 ਗੋਲੀਆਂ ਮਾਰੀਆਂ, ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਇਲਾਕੇ ਦੇ ਸਾਰੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਮਾਂ ਨੂੰ ਬਚਾਉਣ ਲਈ ਧੀਆਂ ਨੇ ਮੂੰਹ ਨਾਲ ਦਿੱਤੀ ਆਕਸੀਜਨ, ਵੀਡੀਓ ਵਾਇਰਲ