ਅੰਮ੍ਰਿਤਸਰ: ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਲੋਕ ਸੜਕ ਦੇ ਉੱਤੇ ਰੌਂਗ ਸਾਈਡ ਗੱਡੀ ਖੜ੍ਹੀ ਕਰਨਗੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਵਿੱਚੋਂ ਕੋਈ ਵੀ ਰੌਂਗ ਸਾਈਡ ਤੇ ਗੱਡੀ ਖੜ੍ਹੀ ਦੀ ਫ਼ੋਟੋ ਭੇਜੇਗਾ ਤਾਂ ਉਸ ਨੂੰ 500 ਰੁਪਏ ਇਨਾਮ ਵੀ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਹੁਣ ਗਲਤ ਥਾਂ ਗੱਡੀਆਂ ਖੜਾਉਣ ਵਾਲਿਆਂ ਦੀ ਖੈਰ ਨਹੀਂ। ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਥਾਂ ਥਾਂ ਤੇ ਨੋ ਪਾਰਕਿੰਗ ਚ ਗੱਡੀਆਂ ਲੱਗੀਆਂ ਦਿਖਾਈ ਦਿੱਤੀਆਂ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਕੇਂਦਰੀ ਮੰਤਰੀ ਨੇ ਇਹ ਫੈਸਲਾ ਇਸ ਦਾ ਲੋਕਾਂ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ ਸਗੋਂ ਦੂਜੀਆਂ ਰਾਜਨੀਤੀਕ ਪਾਰਟੀਆਂ ਨੂੰ ਵੀ ਇਸ ਵਿੱਚ ਕੇਂਦਰ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਲੋਕ ਸੜਕਾਂ ’ਤੇ ਰਸਤੇ ਵਿਚ ਹੀ ਗੱਡੀਆਂ ਖੜੀਆਂ ਕਰ ਦਿੰਦੇ ਹਨ ਜਿਸ ਵਿਚ ਟ੍ਰੈਫਿਕ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਉੱਥੇ ਹੀ ਇਹ ਫੈਸਲੇ ਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ।