ਪੰਜਾਬ

punjab

ETV Bharat / city

ਲੋਕ ਅਦਾਲਤ ਰਾਹੀਂ ਲੋਕਾਂ ਦੇ ਮਸਲੇ ਕੀਤੇ ਹੱਲ - ਮਨੀਸ਼ਾ ਗੁਲਾਟੀ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਜ਼ਿਲ੍ਹੇ ’ਚ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਉਹਨਾਂ ਨੇ ਪੁਲਿਸ ਲਾਈਨ ’ਚ ਬੈਠ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ’ਤੇ ਕਈਆਂ ਦਾ ਤੁਰੰਤ ਨਿਪਟਾਰਾ ਕੀਤਾ। ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਬਹੁਤ ਸਾਰੇ ਮਾਮਲੇ ਅਧੂਰੇ ਸਨ ਜੋ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਸਨ।

ਤਸਵੀਰ
ਤਸਵੀਰ

By

Published : Feb 9, 2021, 3:21 PM IST

ਅੰਮ੍ਰਿਤਸਰ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਜ਼ਿਲ੍ਹੇ ’ਚ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਉਹਨਾਂ ਨੇ ਪੁਲਿਸ ਲਾਈਨ ’ਚ ਬੈਠ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆ ’ਤੇ ਕਈਆਂ ਦਾ ਤੁਰੰਤ ਨਿਪਟਾਰਾ ਕੀਤਾ। ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਬਹੁਤ ਸਾਰੇ ਮਾਮਲੇ ਅਧੂਰੇ ਸਨ ਜੋ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਸਨ, ਜਿਹਨਾਂ ਦਾ ਨਿਪਟਾਰਾ ਕਰਨ ਲਈ ਇਹ ਲੋਕ ਅਦਾਲਤ ਲਾਈ ਗਈ ਹੈ। ਉਹਨਾਂ ਕਿਹਾ ਕਿ ਆਉਂਣ ਵਾਲੇ ਦਿਨਾਂ ’ਚ ਹੋਰ ਜ਼ਿਲ੍ਹਿਆ ’ਚ ਵੀ ਲੋਕ ਅਦਾਲਤਾਂ ਲਗਾਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੁਲਿਸ ’ਤੇ ਚੁੱਕੇ ਸਵਾਲ !

ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ 'ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀ ਪੁਲਿਸ ਦਾ ਅਕਸ ਖ਼ਰਾਬ ਕਰ ਰਹੇ ਹਨ। ਜਿਸ ਸਬੰਧੀ ਉਹਨਾਂ ਨੇ ਪੁਲਿਸ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੂੰ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਹਿਲਾ ਥਾਣਿਆਂ ’ਚ ਵੀ ਛਾਪੇਮਾਰੀ ਕੀਤੀ ਜਾਵੇਗੀ। ਜੇਕਰ ਕੋਈ ਗੜਬੜੀ ਪਾਈ ਗਈ ਤਾਂ ਮੌਕੇ ’ਤੇ ਕਾਰਵਾਈ ਕਰਦੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

ABOUT THE AUTHOR

...view details