ਪੰਜਾਬ

punjab

ETV Bharat / city

ਜ਼ਹਿਰੀਲੀ ਸ਼ਰਾਬ ਮਾਮਲਾ: ਬੀਜੇਪੀ ਐਸਸੀ ਸੈਲ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ

ਸੂਬੇ 'ਚ ਅਕਾਲੀ-ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਅੰਮ੍ਰਿਤਸਰ ਵਿਖੇ ਬੀਜੇਪੀ ਐਸਸੀ ਸੈਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਮੁਜਾਹਰਾ ਕੀਤਾ।

ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ
ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ

By

Published : Aug 10, 2020, 3:51 PM IST

ਅੰਮ੍ਰਿਤਸਰ: ਸੂਬੇ ਭਰ 'ਚ ਅਕਾਲੀ-ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਅੰਮ੍ਰਿਤਸਰ ਵਿਖੇ ਬੀਜੇਪੀ ਐਸਸੀ ਸੈਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਮੁਜਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਸਰਕਾਰ ਨੂੰ ਦੋਸ਼ੀ ਦੱਸਿਆ।

ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ

ਇਸ ਰੋਸ ਪ੍ਰਦਰਸ਼ਨ 'ਚ ਬੀਜੇਪੀ ਐਸੀ ਸੈਲ ਮੋਰਚੇ ਦੇ ਕਈ ਵਰਕਰਾਂ ਨੇ ਹਿੱਸਾ ਲਿਆ। ਬੀਜੇਪੀ ਐਸੀ ਸੈਲ ਦੇ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਤੇ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਹੋਏ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੰਮ੍ਰਿਤਸਰ, ਤਰਨ ਤਾਰਨ ਸਣੇ ਕਈ ਜ਼ਿਲ੍ਹਿਆਂ ਦੇ ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਆਖਿਆ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਇਨ੍ਹਾਂ ਮੌਤਾਂ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਐਕਸਾਈਜ਼ ਵਿਭਾਗ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਕਲੀ ਸ਼ਰਾਬ ਵੇਚਣ ਵਾਲੇ ਮਾਫੀਆ ਉੱਤੇ ਕਾਰਵਾਈ ਕਰਨ 'ਚ ਅਣਗਿਹਲੀ ਕਰ ਰਹੀ ਹੈ। ਇਸ ਲਈ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਮਿਲ ਸਕੇ।

ABOUT THE AUTHOR

...view details