ਅੰਮ੍ਰਿਤਸਰ: ਘੱਲੂਘਾਰਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਫ਼ਲੈਗ ਮਾਰਚ ਕੰਢਿਆ ਗਿਆ। ਇਸ ਨੂੰ ਲੈ ਕੇ ਪੁਲਿਸ ਨੇ ਕਿਹਾ ਹੈ ਕਿ ਲੋਕਾਂ ਨੂੰ ਡਰਣ ਦੀ ਲੋੜ ਨਹੀਂ ਹੈ ਅਤੇ ਇਸ ਫ਼ਲੈਗ ਮਾਰਚ ਲੋਕਾਂ ਦੀਆਂ ਸੁਰੱਖਿਆ ਲਈ ਹੈ। ਲੋਕਾਂ ਨੂੰ ਮਿਲਜੁਲ ਕੇ ਰਹਿਣ ਦੀ ਅਪੀਲ ਵੀ ਪੁਲਿਸ ਵੱਲੋਂ ਕੀਤੀ ਗਈ ਹੈ।
ਫ਼ਲੈਗ ਮਾਰਚ ਜਿਸ ਨੂੰ ਲੈ ਕੇ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਪੁਲਿਸ ਵੱਲੋਂ ਨਾਕਾਬੰਦੀ ਚੱਲ ਰਹੀ ਹੈ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਰਾਮਿਲਟਰੀ ਫੋਰਸ 'ਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਥਾਂ-ਥਾਂ ਤੇ ਨਾਕਾਬੰਦੀ ਕੀਤੀ ਗਈ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਬਾਹਰਵਾਰ ਸੈਂਸਟਿਵ ਪੁਆਇੰਟਾਂ ਤੇ ਨਾਕਾਬੰਦੀ ਕੀਤੀ ਗਈ ਹੈ।