ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਕਰੀਬ 500 ਮੀਟਰ ਦੂਰੀ ਤੋਂ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਦੱਸ ਦਈਏ ਕਿ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਇਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਉਸ ਤੇ ਇਲਜ਼ਾਮ ਲਾਏ ਗਏ ਸਨ ਕਿ ਉਸ ਵੱਲੋਂ ਕਿਸੇ ਨਸ਼ੇ ਦਾ ਸੇਵਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੇ ਆਰੋਪ ਲਗਾਇਆ ਗਿਆ ਹੈ ਕਿ ਇਸ ਵਿਅਕਤੀ ਵਲੋਂ ਨਸ਼ੀਲਾ ਪਦਾਰਥ ਖਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਨੂੰ ਰੋਕਣ ਦੇ ਬਾਵਜੂਦ ਇਸ ਵੱਲੋਂ ਉਨ੍ਹਾਂ ਦੇ ਨਾਲ ਕੁੱਟਮਾਰ ਸ਼ੁਰੂ ਕੀਤੀ ਗਈ ਅਤੇ ਗੱਲਬਾਤ ਤੋਂ ਬਾਅਦ ਇਹ ਇੱਕ ਲੜਾਈ ਦਾ ਰੂਪ ਧਾਰ ਲਿਆ।
ਦਰਬਾਰ ਸਾਹਿਬ ਨੇੜੇ ਕਤਲ ਮਾਮਲਾ ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਲਦ ਹੀ ਦੂਜੇ ਦੋ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੂੰ ਉਮੀਦ ਹੈ ਸਾਰੇ ਮੁਲਜ਼ਮ ਸਲਾਖਾਂ ਪਿੱਛੇ ਪਹੁੰਚ ਜਾਣਗੇ। ਉਨ੍ਹਾਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਲੋਕ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰ ਰਹੇ ਹਨ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ, ਕਿਉਂਕਿ ਕਾਨੂੰਨ ਸਾਰਿਆਂ ਦੇ ਲਈ ਇੱਕੋ ਜਿਹਾ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਲਗਾਤਾਰ ਇਹ ਨਿਹੰਗ ਸਿੰਘ ਜਥੇਬੰਦੀਆਂ ਦੇ ਉੱਪਰ ਕਾਫ਼ੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਡੱਡੂਆਣਾ ਵਿੱਚ ਮਸੀਹ ਭਾਈਚਾਰੇ ਦੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਉਸਤੋਂ ਬਾਅਦ ਬਿਆਸ ਵਿੱਚ ਹੋਏ ਖੂਨੀ ਝੜਪ ਸਾਹਮਣੇ ਆਈ ਸੀ। ਇਸ ਤੋਂ ਬਾਅਦ ਇੱਕ ਵਾਰ ਫੇਰ ਤੋਂ ਦੇਰ ਰਾਤ ਕਰੀਬ ਸਾਢੇ ਦੱਸ ਵਜੇ ਕੁੱਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਹੈਰੀਟੇਜ ਸਟ੍ਰੀਟ ਦੇ ਵਿਚ ਕਤਲ ਕਰ ਦਿੱਤਾ ਗਿਆ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਇਸ ਨੂੰ ਲੈ ਕੇ ਕੀ ਕਾਰਵਾਈ ਕਰਦੀ ਹੈ ਅਤੇ ਪੁਲਿਸ ਕਦੋਂ ਤੱਕ ਦੋਨੋਂ ਬਚੇ ਆਰੋਪੀਆਂ ਨੂੰ ਗ੍ਰਿਫਤਾਰ ਕਰਦੀ ਹੈ।
ਇਹ ਵੀ ਪੜੋ:ਸੁੱਤੀ ਪਈ ਘਰਵਾਲੀ ਉੱਤੇ ਕੀਤਾ ਚਾਕੂਆਂ ਨਾਲ ਹਮਲਾ, ਮਾਮਲਾ ਦਰਜ