ਅੰਮ੍ਰਿਤਸਰ: ਸਥਾਨਕ ਥਾਣਾ ਮੱਤੇਵਾਲ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੱਤੇਵਾਲ ਦੇ ਐਸਐਚਓ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਨੂੰ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਨੇ ਗੱਡੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਪੁੱਛਗਿੱਛ ਤੇ ਪੁਲਿਸ ਨੂੰ ਪਤਾ ਲੱਗਿਆ ਕਿ ਇਸ ਗਰੋਹ ਦੇ 5 ਮੈਂਬਰ ਹਨ।
ਥਾਣਾ ਮੱਤੇਵਾਲ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ - ਐਸਐਚਓ ਲਵਪ੍ਰੀਤ ਸਿੰਘ
ਥਾਣਾ ਮੱਤੇਵਾਲ ਦੇ ਐਸਐਚਓ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਨੇ ਗੱਡੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਪੁੱਛਗਿੱਛ 'ਤੇ ਪੁਲਿਸ ਨੂੰ ਪਤਾ ਲੱਗਿਆ ਕਿ ਇਸ ਗਰੋਹ ਦੇ 5 ਮੈਂਬਰ ਹਨ।
ਥਾਣਾ ਮੱਤੇਵਾਲ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ
ਇਹ ਗਰੋਹ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦਾ ਸੀ। ਪੁਲਿਸ ਨੇ ਹੁਣ ਤੱਕ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਗਿਰੋਹ ਦਾ ਇੱਕ ਮੈਂਬਰ ਫ਼ਰਾਰ ਦੱਸਿਆ ਜਾ ਰਿਹਾ ਹੈ। ਅਸਲ 'ਚ ਮੱਤੇਵਾਲ ਨੇ ਦੱਸਿਆ ਕਿ ਗਿਰੋਹ ਦੇ ਪੰਜੇ ਮੈਂਬਰ ਗੁੱਜਰ ਬਰਾਦਰੀ ਦੇ ਹਨ ਅਤੇ ਇਨ੍ਹਾਂ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਦੀ ਤਫ਼ਤੀਸ਼ ਜਾਰੀ ਹੈ ਅਤੇ ਅਤੇ ਇਨ੍ਹਾਂ ਪੰਜੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।