ਪੰਜਾਬ

punjab

ETV Bharat / city

ਨਸ਼ੇੜੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਹੋਇਆ ਵਿਭਾਗ, ਡਿੱਗੇਗੀ ਗਾਜ

ਪੰਜਾਬ ਪੁਲਿਸ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਫੜਦੇ ਫੜਦੇ ਆਪ ਹੀ ਨਸ਼ੇ ਦੇ ਆਦੀ ਹੋ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਕਈ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਗਏ, ਜਿਸ 'ਚ ਬਹੁਤ ਸਾਰੇ ਪੁਲਿਸ ਮੁਲਾਜ਼ਮ ਫੇਲ ਹੋ ਗਏ ਹਨ।

ਫ਼ੋਟੋ

By

Published : Sep 18, 2019, 7:29 PM IST

ਅੰਮ੍ਰਿਤਸਰ: ਦਿਹਾਤੀ ਪੁਲਿਸ ਵੱਲੋਂ ਕਰਵਾਏ ਇੱਕ ਸਰਵੇ ਮੁਤਾਬਕ ਕਈ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਨੂੰ ਫੜਦੇ ਫੜਦੇ ਆਪ ਹੀ ਨਸ਼ੇ ਦੇ ਆਦੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਸਐਸਪੀ ਵਿਕਰਮਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਗਏ, ਜਿਸ 'ਚ ਬਹੁਤ ਸਾਰੇ ਪੁਲਿਸ ਮੁਲਾਜ਼ਮ ਪੌਸਿਟੀਵ ਪਾਏ ਗਏ ਹਨ।

ਵੀਡੀਓ

ਦਿਹਾਤੀ ਪੁਲਿਸ ਦੇ 100 ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਗਏ, ਜਿਨ੍ਹਾਂ ਵਿਚੋਂ 20 ਮੁਲਾਜ਼ਿਮ ਪੋਸਿਟੀਵ ਪਾਏ ਗਏ ਹਨ। ਇਸ ਮੌਕੇ ਦੁੱਗਲ ਨੇ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਿਮ ਨਸ਼ਾ ਕਰਦੇ ਹਨ, ਉਨ੍ਹਾਂ ਵਿਰੁੱਧ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਕਈ ਮੁਲਾਜ਼ਮਾਂ ਨੂੰ ਇਸ ਲਈ ਸੁਸਪੈਂਡ ਵੀ ਕੀਤਾ ਗਿਆ ਹੈ।

ਐਸਐਸਪੀ ਦੁੱਗਲ ਨੇ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮ ਨਸ਼ੇ ਦੇ ਆਦੀ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਲਾਜ ਦੇ ਬਾਅਦ ਵੀ ਉਨ੍ਹਾਂ ਨਸ਼ਾ ਨਾ ਛੱਡਿਆ ਤਾਂ ਉਨ੍ਹਾਂ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਮੁਲਾਜ਼ਮ ਦੇ ਨਸ਼ਾ ਤਸਕਰਾਂ ਨਾਲ ਕੋਈ ਸਬੰਧ ਪਾਇਆ ਗਿਆ ਤਾਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਜਾਵੇਗਾ।

ABOUT THE AUTHOR

...view details