ਅੰਮ੍ਰਿਤਸਰ: ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਅਤੇ ਵੱਖ-ਵੱਖ ਚੌਕਾਂ ’ਤੇ ਨਾਕੇਬੰਦੀ ਕੀਤੀ ਗਈ ਅਤੇ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਪੰਜਾਬ ਭਰ ਵਿੱਚ ਵੱਖ-ਵੱਖ ਤਰ੍ਹਾਂ ਦੇ ਆਪਰੇਸ਼ਨ ਚਲਾਏ ਜਾ ਰਹੇ ਹਨ, ਜਿਸ ਦੇ ਚੱਲਦੇ ਪੰਜਾਬ ਭਰ ਵਿੱਚ ਰਾਤ ਨੂੰ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੇ ਵੱਖ-ਵੱਖ ਚੌਕਾਂ ਚ ਨਾਕਾਬੰਦੀ ਕਰ ਚੈਕਿੰਗ ਕੀਤੀ ਗਈ।
ਇਸ ਦੌਰਾਨ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਤਵਾਦੀ ਘਟਨਾਵਾਂ ਦੇ ਦੌਰ ਦੌਰਾਨ ਬਹੁਤ ਵਧੀਆ ਭੂਮਿਕਾ ਅਦਾ ਕੀਤੀ ਹੈ ਜਿਸ ਤੋਂ ਬਾਅਦ ਹੁਣ ਗੈਂਗਸਟਰਾਂ ਅਤੇ ਡਰੱਗਜ਼ ਦੇ ਖਿਲਾਫ ਇਕ ਵੱਡੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਇਹ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਰਹਿ ਸਕੇਗੀ।