ਅੰਮ੍ਰਿਤਸਰ : ਸ਼ਹਿਰ 'ਚ ਆਏ ਦਿਨ ਅਪਰਾਧਕ ਮਾਮਲੇ ਵੱਧਦੇ ਜਾ ਰਹੇ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਵਿਖੇ ਇੱਕ ਪੁਲਿਸ ਮੁਲਾਜ਼ਮ ਦੇ ਬੱਚਿਆ ਵੱਲੋਂ ਪਿਤਾ ਦੇ ਅਹੁਦੇ ਦਾ ਰੌਹਬ ਵਿਖਾ ਕੇ ਲੋਕਾਂ ਨਾਲ ਕੁੱਟਮਾਰ ਤੇ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਬਾਰੇ ਦੱਸਦੇ ਹੋਏ ਪੀੜਤ ਮਹਿਲਾ ਸੋਨੀਆ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗਨਮੈਨ ਹੈ। ਗੰਨਮੈਨ ਤੇ ਉਸ ਦੇ ਬੱਚੇ ਉਸ ਦੇ ਅਹੁਦੇ ਦਾ ਰੌਹਬ ਵਿਖਾ ਕੇ ਇਲਾਕੇ ਵਿੱਚ ਗੁੰਡਾਗਰਦੀ ਕਰਦੇ ਹਨ। ਪੀੜਤਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਦੇ ਬੱਚਿਆਂ ਨੇ ਉਸ ਅਤੇ ਉਸ ਦੇ ਪਤੀ ਨਾਲ ਬਿਨਾਂ ਕਿਸੇ ਗੱਲਬਾਤ ਤੋਂ ਕੁੱਟਮਾਰ ਕੀਤੀ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਪਰ ਮੁਲਜ਼ਮਾਂ 'ਤੇ ਕੋਈ ਕਾਰਵਾਈ ਨਹੀਂ ਹੋਈ। ਜਦੋਂ ਕਿ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।