ਅੰਮ੍ਰਿਤਸਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਸੂਚਨਾ ਕੇਂਦਰ ਦੇ ਬਾਹਰ ਤੋ ਮਾਰਚ ਕੱਢਿਆ ਗਿਆਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ ਹਨ।
ਇਸ ਦੌਰਾਨ ਕਰੀਬ 2 ਘੰਟੇ ਤੱਕ ਪ੍ਰਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਮੰਗ ਪੱਤਰ ਲੈਣ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਡੀਸੀ ਦਫ਼ਤਰ ਤੱਕ ਆਪਣਾ ਰੋਸ ਪ੍ਰਗਟ ਕਰਨ ਪਹੁੰਚੇ ਸਨ। ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਿਰਾਉ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਜੇਕਰ ਸਰਕਾਰਾਂ ਦੇ ਕੰਨ ਨਾ ਖੁੱਲ੍ਹੇ, ਤਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਦਿੱਲੀ ਵਿਖੇ ਇਕ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ।
ਇਸ ਦੇ ਅੱਗੇ ਬੋਲਦੇ ਹੋਰਨਾਂ ਨੇ ਕਿਹਾ ਕਿ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਹੈ। ਦਿੱਲੀ ਸਿੱਖਾਂ ਨੂੰ ਆਪਸ ਚ ਲੜਾਈ ਚੱਲ ਰਹੀ ਹੈ, ਜੋ ਕਿ ਅਸੀਂ ਹਰਗਿਜ਼ ਨਹੀਂ ਹੋਣ ਦਵਾਂਗੇ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਲੇ ਖੁਦ ਅੱਜ ਕੇਂਦਰ ਅੱਗੇ ਗੋਡੇ ਟੇਕ ਚੁੱਕੇ ਹਨ। ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਿਆਣਾ ਸਰਕਾਰ ਦੇ ਹੱਥਾਂ 'ਚ ਦੇਕੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ, ਜੋ ਕਿ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਵੱਧ 7 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਇੱਕ ਰੋਸ ਮਾਰਚ ਸ਼ੁਰੂ ਹੋਵੇਗਾ ਜੋ ਕਿ ਗੋਲਡਨ ਗੇਟ ਅੰਮ੍ਰਿਤਸਰ ਤੱਕ ਪਹੁੰਚੇਗਾ ਅਤੇ ਜਿਸ ਤੋਂ ਬਾਅਦ ਗੋਲਡਨ ਗੇਟ ਤੋਂ ਅੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਮਾਰ ਜਾਵੇਗਾ ਤੇ ਅਕਾਲ ਤਖ਼ਤ ਸਾਹਿਬ ਤੇ ਆ ਕੇ ਅਰਦਾਸ ਬੇਨਤੀ ਵੀ ਕੀਤੀ ਜਾਵੇਗੀ।