ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਨਿਭਾਉਣ ਲਈ ਨੌਕਰੀ 'ਤੇ ਵਲੰਟੀਅਰਾਂ ਨੂੰ ਰੱਖਿਆ ਗਿਆ ਸੀ। ਹੁਣ ਸਰਕਾਰ ਨੇ ਇਨ੍ਹਾਂ ਪੈਰਾਮੈਡੀਕਲ ਵਲੰਟੀਅਰਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਸ ਤੋਂ ਰੋਹ ਵਿੱਚ ਆਏ ਇਨ੍ਹਾਂ ਵਲੰਟੀਅਰਾਂ ਨੇ ਸ਼ਹਿਰ ਦੇ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਉਨ੍ਹਾਂ ਨੂੰ ਨੌਕਰੀ 'ਤੇ ਮੁੜ ਬਹਾਲ ਕਰਨ ਦੀ ਮੰਗ ਕੀਤੀ।
ਨੌਕਰੀਓ ਕੱਢੇ ਕੋਰੋਨਾ ਯੋਧੇ ਧਰਨੇ-ਪ੍ਰਦਰਸ਼ਨ ਕਰਨ ਲਈ ਹੋਏ ਮਜ਼ਬੂਰ
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਨਿਭਾਉਣ ਲਈ ਨੌਕਰੀ 'ਤੇ ਵਲੰਟੀਅਰਾਂ ਨੂੰ ਰੱਖਿਆ ਗਿਆ ਸੀ। ਹੁਣ ਸਰਕਾਰ ਨੇ ਇਨ੍ਹਾਂ ਪੈਰਾਮੈਡੀਕਲ ਵਲੰਟੀਅਰਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਸ ਤੋਂ ਰੋਹ ਵਿੱਚ ਆਏ ਇਨ੍ਹਾਂ ਵਲੰਟੀਅਰਾਂ ਨੇ ਸ਼ਹਿਰ ਦੇ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਉਨ੍ਹਾਂ ਨੂੰ ਨੌਕਰੀ 'ਤੇ ਮੁੜ ਬਹਾਲ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀ ਵਲੰਟੀਅਰਾਂ ਦਾ ਕਹਿਣਾ ਹੈ ਕਿ ਮਹਾਂਮਾਰੀ ਦੌਰਾਨ ਉਨ੍ਹਾਂ ਆਪਣੀ ਜਾਨ ਤੇ ਖੇਡ ਕੇ ਡਿਊਟੀ ਨਿਭਾਈ ਹੈ ਅਤੇ ਮੁਸ਼ਕਲ ਸਮੇਂ ਵਿੱਚ ਸਰਕਾਰ ਅਤੇ ਲੋਕਾਂ ਦਾ ਸਾਥ ਦਿੱਤਾ ਹੈ। ਇਸ ਬਾਵਜੂਦ ਵੀ ਸਰਕਾਰ ਨੇ ਹੁਣ ਉਨ੍ਹਾਂ ਤੋਂ ਆਪਣਾ ਸਮਾਂ ਲੰਗਾ ਕੇ ਸਾਨੂੰ ਸੜਕਾਂ ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਦਿਨ ਰਾਤ 5 ਮਹੀਨੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਡਿਊਟੀ ਕਰਦੇ ਸਨ। ਜਿੱਥੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦਾ ਇਲਾਜ਼ ਹੁੰਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਕੋਵਿਡ ਸੈਂਟਰ ਬੰਦ ਕਰਨ ਨਾਲ ਉਹ ਬੇਰੁਜ਼ਗਾਰ ਹੋ ਗਏ ਹਨ। ਉਹ ਪ੍ਰਾਈਵੇਟ ਨੌਕਰੀ ਵੀ ਨਹੀਂ ਕਰ ਸਕਦੇ, ਕਿਉਂਕਿ ਪ੍ਰਾਈਵੇਟ ਅਦਾਰਿਆਂ ਦਾ ਕਹਿਣਾ ਹੈ, ਕਿ ਉਹ ਪੌਜ਼ੀਟਿਵ ਮਰੀਜ਼ਾਂ ਦਾ ਇਲਾਜ਼ ਕਰਦੇ ਰਹੇ ਹਨ। ਹੁਣ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਯੋਗਤਾ ਮੁਤਾਬਕ ਨੌਕਰੀ ਦਿੱਤੀ ਜਾਵੇ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਜੋ ਨਵੀਆਂ ਅਸਾਮੀਆਂ ਕੱਢੀਆਂ ਹਨ, ਉਨ੍ਹਾਂ ਵਿੱਚ ਇਨ੍ਹਾਂ ਕੋਰੋਨਾ ਯੋਧਿਆਂ ਨੂੰ ਪਹਿਲ ਦੇ ਅਧਾਰ 'ਤੇ ਵਿਚਾਰਿਆ ਜਾਵੇ।