ਪੰਜਾਬ

punjab

ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ: ਅੰਮ੍ਰਿਤਸਰ ’ਚ ਕੱਢਿਆ ਗਿਆ ਰੋਸ ਮਾਰਚ - ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਵੇ

ਅੰਮ੍ਰਿਤਸਰ ਦੇ ਵਿੱਚ ਵੀ ਇਕ ਸਮਾਜ ਸੇਵੀ ਸੰਸਥਾ ਵੱਲੋਂ ਸਿੱਧੂ ਸ਼ਾਹ ਦੇ ਹੱਕ ਦੇ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ। ਉੱਥੇ ਹੀ ਰੋਸ ਮਾਰਚ ਕੱਢ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸੇ ਦੀ ਭੇਟ ਹੀ ਸਿੱਧੂ ਮੂਸੇਵਾਲਾ ਚੜਿਆ ਹੈ।

ਅੰਮ੍ਰਿਤਸਰ ’ਚ ਕੱਢਿਆ ਗਿਆ ਰੋਸ ਮਾਰਚ
ਅੰਮ੍ਰਿਤਸਰ ’ਚ ਕੱਢਿਆ ਗਿਆ ਰੋਸ ਮਾਰਚ

By

Published : May 30, 2022, 4:36 PM IST

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਲਗਾਤਾਰ ਹੀ ਗੈਂਗਸਟਰਾਂ ਵੱਲੋਂ ਬਾਲੀਵੁੱਡ ਦੇ ਅਦਾਕਾਰ ਅਤੇ ਪੰਜਾਬ ਦੇ ਨੁਮਾਇੰਦਿਆਂ ਨੂੰ ਧਮਕੀਆਂ ਭਰੇ ਫੋਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਵੀ ਸਿੱਧੂ ਮੁਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਕਿਤੇ ਕੈਂਡਲ ਮਾਰਚ ਕੱਢ ਰਹੇ ਹਨ ਅਤੇ ਕਿਧਰੇ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਦੇ ਵਿੱਚ ਵੀ ਇਕ ਸਮਾਜ ਸੇਵੀ ਸੰਸਥਾ ਵੱਲੋਂ ਸਿੱਧੂ ਸ਼ਾਹ ਦੇ ਹੱਕ ਦੇ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ। ਉੱਥੇ ਹੀ ਰੋਸ ਮਾਰਚ ਕੱਢ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸੇ ਦੀ ਭੇਟ ਹੀ ਸਿੱਧੂ ਮੂਸੇਵਾਲਾ ਚੜਿਆ ਹੈ।

ਅੰਮ੍ਰਿਤਸਰ ’ਚ ਕੱਢਿਆ ਗਿਆ ਰੋਸ ਮਾਰਚ

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਵੇ ਅਤੇ ਖਾਸ ਤੌਰ ’ਤੇ ਜੋ ਵੱਡੇ ਨੇਤਾ ਹਨ ਉਨ੍ਹਾਂ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਹਨਾਂ ਨੇ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਤੌਰ ’ਤੇ ਮੌਨ ਵਰਤ ਵੀ ਰੱਖਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਲਾਤ ਤਣਾਅਪੂਰਨ ਹੋਏ ਪਏ ਹਨ। ਜਿੱਥੇ ਪਰਿਵਾਰ ਵਲੋਂ ਪ੍ਰਸ਼ਾਸਨ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਹੁਣ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਦੇ ਲੋਕ ਹੁਣ ਸਿੱਧੂ ਮੂਸੇਵਾਲਾ ਦੇ ਹੱਕ ਦੇ ਵਿੱਚ ਆਵਾਜ਼ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਇਸੇ ਲੜੀ ਤਹਿਤ ਹੀ ਅੱਜ ਅੰਮ੍ਰਿਤਸਰ ਵਿਚ ਵੀ ਸਿੱਧੂ ਮੂਸੇਵਾਲੇ ਦੇ ਹੱਕ ਵਿੱਚ ਅਤੇ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾ ਰਿਹਾ ਹੈ।

ਇਹ ਵੀ ਪੜੋ:CM ਦੇ ਆਦੇਸ਼ਾਂ ਤੋਂ ਬਾਅਦ ਡੀਜੀਪੀ ਭਵਰਾ ਨੇ ਦਿੱਤਾ ਸਪਸ਼ਟੀਕਰਨ, ਕਿਹਾ...

ABOUT THE AUTHOR

...view details