ਅੰਮ੍ਰਿਤਸਰ : ਭਾਜਪਾ ਅਤੇ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਵਿਰੁੱਧ ਅਵਵਿਸ਼ਵਾਸ ਮਾਰਚ ਕੱਢਿਆ ਗਿਆ ਅਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਵਰਕਰਾਂ ਨੇ ਕਾਲੀਆਂ ਪਟੀਆਂ ਬੰਨ੍ਹ ਕੇ ਰੋਸ ਜਾਹਿਰ ਕੀਤਾ।
ਅੰਮ੍ਰਿਤਸਰ 'ਚ ਕੈਪਟਨ ਸਰਕਾਰ ਵਿਰੁੱਧ ਹੋਇਆ ਧਰਨਾ ਪ੍ਰਦਰਸ਼ਨ - Punjab
ਪੰਜਾਬ ਵਿੱਚ ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋ ਚੁੱਕੇ ਹਨ। ਕੈਪਟਨ ਸਰਕਾਰ ਵੱਲੋਂ ਸੂਬੇ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ ਤੇ ਵਿਰੋਧੀ ਧਿਰ ਵੱਲੋ ਸੂਬਾ ਸਰਕਾਰ ਵਿਰੁੱਧ ਅਵਿਸ਼ਵਾਸ ਦਿਵਸ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ 'ਚ ਕੈਪਟਨ ਸਰਕਾਰ ਵਿਰੁੱਧ ਹੋਇਆ ਧਰਨਾ ਪ੍ਰਦਰਸ਼ਨ
ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਕਹਿਣਾ ਹੈ ਕਿ ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਪਰ ਅਜੇ ਤੱਕ ਸਰਕਾਰ ਨੇ ਜਨਤਾ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਅਸੀਂ ਸਰਕਾਰ ਵਿਰੁੱਧ ਅਵਿਸ਼ਵਾਸ ਦਿਵਸ ਮਨਾ ਰਹੇ ਹਾਂ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ੀ , ਨੌਜਵਾਨਾਂ ਨੂੰ ਸਮਾਰਟ ਫੋਨ, ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਪਰ 2 ਸਾਲ ਬੀਤ ਜਾਣ ਦੇ ਬਾਵਜੂਦ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ।