ਅੰਮ੍ਰਿਤਸਰ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਹਰ ਪਾਰਟੀ ਵੱਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਆਪ ਆਦਮੀ ਪਾਰਟੀ ਦੇ ਸੁਪਰਿਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ (second day of Arvind Kejriwal's visit to Punjab) ਹੈ। ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਰਹਿਣਗੇ, ਜਿੱਥੇ ਉਹ ਕਈ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜੋ:ਪੁਲਿਸ ਅਧਿਕਾਰੀਆਂ ਦੇ ਕੰਮ 'ਚ ਸਿਆਸੀ ਦਖ਼ਲਅੰਦਾਜ਼ੀ ਬੰਦ ਕਰਾਂਗੇ: ਅਰਵਿੰਦ ਕੇਜਰੀਵਾਲ
ਪਹਿਲੇ ਦਿਨ ਕੀ ਰਿਹਾ ਖ਼ਾਸ ?
ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿੱਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਆਪ ਦੇ ਉਮੀਦਵਾਰ ਰਮਨ ਬਹਿਲ ਦੇ ਹੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਜਿੱਥੇ ਉਨ੍ਹਾਂ ਦੇ ਨਾਲ ਆਪ ਆਗੂ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਆਪ ਵਰਕਰ ਮਜ਼ੂਦ ਰਹੇ। ਇਸੇ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਕੇਜਰੀਵਾਲ ਗੁਰਦਾਸਪੁਰ ਵਿਖੇ ਕ੍ਰਿਸਮਸ ਦੀ ਪੂਰਵ ਸੰਧਿਆ ਦੇ ਸ਼ੁਭ ਮੌਕੇ 'ਤੇ ਸਮਾਗਮ ਵਿੱਚ ਸ਼ਾਮਲ ਹੋਏ।
ਬੇਅਦਬੀ ਪਿੱਛੇ ਕੌਈ ਵਡੀ ਸ਼ਾਜਿਸ਼
ਇਸ ਮੌਕੇ 'ਤੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਵਿੱਚ ਬੰਬ ਧਮਾਕਾ ਹੋਇਆ ਅਤੇ ਸ਼੍ਰੀ ਦਰਬਾਰ ਸਾਹਿਬ ਵਿਚ ਹੋਈ ਬੇਅਦਬੀ ਪਿੱਛੇ ਕੌਈ ਵਡੀ ਸ਼ਾਜਿਸ਼ ਹੈ। ਕਿਉਂਕਿ ਚੋਣਾਂ ਦੌਰਾਨ ਹੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ।