ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਵਜੋਤ ਸਿੱਧੂ ਨੂੰ ਮਿਲਣ ਅੰਮ੍ਰਿਤਸਰ ਵਿਖੇ ਸਥਿਤ ਉਨ੍ਹਾਂ ਦੇ ਘਰ ਪੁੱਜੇ। ਦੱਸਣਯੋਗ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ 4 ਅਕਤੂਬਰ ਨੂੰ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ 'ਚ ਟਰੈਕਟਰ ਰੈਲੀ ਕੱਢੀ ਜਾਵੇਗੀ। ਇਸ ਰੈਲੀ 'ਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਾਂਗਰਸ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਇਸ ਰੈਲੀ 'ਚ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਹਰੀਸ਼ ਰਾਵਤ, ਸਿੱਧੂ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ।
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ - ਖੇਤੀ ਸੁਧਾਰ ਕਾਨੂੰਨ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਵਜੋਤ ਸਿੱਧੂ ਨੂੰ ਮਿਲਣ ਅੰਮ੍ਰਿਤਸਰ ਵਿਖੇ ਸਥਿਤ ਉਨ੍ਹਾਂ ਦੇ ਘਰ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦਿਆ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਪਾਰਟੀ ਲਈ ਮਹੱਤਵਪੂਰਣ ਆਗੂ ਦੱਸਿਆ। ਉਨ੍ਹਾਂ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਾਂਗਰਸ ਦੀ ਟਰੈਕਟਰ ਰੈਲੀ 'ਚ ਵੀ ਸਿੱਧੂ ਦੇ ਸ਼ਾਮਲ ਹੋਣ ਦੀ ਗੱਲ ਕਹੀ।
ਮੀਡੀਆ ਨਾਲ ਰੁਬਰੂ ਹੁੰਦੇ ਹੋਏ ਹਰੀਸ਼ ਰਾਵਤ ਨੇ ਇਹ ਦਾਅਵਾ ਕੀਤਾ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਇਸ ਪ੍ਰੋਗਰਾਮ 'ਚ ਜ਼ਰੂਰ ਸ਼ਾਮਲ ਹੋਣਗੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਵਿਚਾਲੇ ਜਾਰੀ ਸਿਆਸੀ ਜੰਗ ਬਾਰੇ ਉਨ੍ਹਾੰ ਕਿਹਾ ਕਿ ਸਿੱਧੂ ਆਪਣੇ ਨਿੱਜੀ ਕਾਰਨਾਂ ਕਾਰਨ ਪਾਰਟੀ ਦੇ ਪਹਿਲੇ ਪ੍ਰੋਗਰਾਮਾਂ 'ਚ ਸ਼ਾਮਲ ਨਹੀਂ ਹੋ ਸਕੇ, ਪਰ ਆਗਮੀ ਪ੍ਰੋਗਰਾਮਾਂ 'ਚ ਉਹ ਜ਼ਰੂਰ ਸ਼ਾਮਲ ਹੋਣਗੇ।
ਹਰੀਸ਼ ਰਾਵਤ ਨੇ ਦੱਸਿਆ ਕਿ ਨਵਜੋਤ ਸਿੱਧੂ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਉਲੀਕੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਰਾਹੁਲ ਗਾਂਧੀ ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਰ ਆਉਣਗੇ। ਰਾਹੁਲ ਗਾਂਧੀ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਪੰਜਾਬ 'ਚ ਤਿੰਨ ਦਿਨੀਂ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਲਈ ਇੱਕ ਮਹੱਤਵਪੂਰਣ ਹਿੱਸਾ ਤੇ ਆਗੂ ਹਨ। ਰਾਵਤ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੀ ਹੈ। ਉਨ੍ਹਾਂ ਪਾਰਟੀ ਦੇ ਆਗਮੀ ਪ੍ਰੋਗਰਾਮਾਂ 'ਚ ਸਿੱਧੂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਫਿਲਹਾਲ ਇਸ ਬਾਰੇ ਮੁਲਾਕਾਤ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਕੋਈ ਬਿਆਨ ਨਹੀਂ ਦਿੱਤਾ ਹੈ।