ਬਠਿੰਡਾ/ ਅੰਮ੍ਰਿਤਸਰ/ਰੂਪਨਗਰ/ਗੁਰਦਾਸਪੁਰ: ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ Congress protests against Fauja Singh Sarari ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਸੋਮਵਾਰ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚਰੋਸ ਪ੍ਰਦਰਸ਼ਨ ਕੀਤਾ ਗਿਆ।
ਬਠਿੰਡਾ ਵਿੱਚ ਰੋਸ ਪ੍ਰਦਰਸ਼ਨ:-ਜ਼ਿਲ੍ਹਾ ਕਾਂਗਰਸ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਹੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦਾ ਨਾਅਰਾ ਦੇ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਘਿਰਦੀ ਜਾ ਰਹੀ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ cabinet minister Fauja Singh Sarari ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਕੋਈ ਵੀ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਨਹੀਂ ਕੀਤੀ ਗਈ। ਜਿਸ ਖ਼ਿਲਾਫ਼ ਹੁਣ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ।
ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ:-ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਵਾਇਰਲ ਮਾਮਲੇ ਵਿੱਚ ਅੰਮ੍ਰਿਤਸਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਅਤੇ ਸ਼ਹਿਰੀ ਕਾਂਗਰਸ ਵੱਲੋਂ ਵਿਸ਼ਾਲ ਰੋਸ ਧਰਨਾ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਇਸ ਦੌਰਾਨ ਹੀ ਸੂਬੇ ਦੇ ਰਾਜਪਾਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸੈਨਿਕ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਸਰਕਾਰ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਇਸ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਭੇਜਣ।