ਅੰਮ੍ਰਿਤਸਰ:ਪੰਜਾਬ ਪੁਲਿਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ (Raid to arrest Majithia) ਕਰਨ ਲਈ ਅੰਮ੍ਰਿਤਸਰ ਦੀ ਰਣਜੀਤ ਐਵੀਨਿਊ ਕਲੋਨੀ ਸਥਿਤ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ। ਦੱਸ ਦਈਏ ਕਿ ਬੀਤੇ ਦਿਨ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜੋ:ਬੇਅਦਬੀ ਮਾਮਲਿਆਂ ਦੀ ਜਾਂਚ SIT ਤੋਂ CBI ਨੂੰ ਦੇਣ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਜਵਾਬ ਕੀਤਾ ਦਾਖ਼ਲ
ਹਾਈਕੋਰਟ ਨੇ ਅਗਾਊਂ ਜ਼ਮਾਨਤ ਕੀਤੀ ਰੱਦ
ਦੱਸ ਦਈਏ ਕਿ ਐਨਡੀਪੀਐਸ ਮਾਮਲੇ ’ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੀਤੇ ਦਿਨ ਅਗਾਊਂ ਜ਼ਮਾਨਤ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ ਦੋਹਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਵਾਲੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ 20 ਦਸੰਬਰ ਨੂੰ ਮੋਹਾਲੀ ’ਚ ਐਨਡੀਪੀਸੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਟ੍ਰਾਈਲ ਕੋਰਟ ਤੋਂ ਜਮਾਨਤ ਮੰਗੀ ਸੀ। ਜਿਸ ਨੂੰ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ।