ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
LIVE: ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ
12:18 September 24
ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਜਾਰੀ ਰਹੇਗਾ ਪ੍ਰਦਰਸ਼ਨ: ਬਲਜਿੰਦਰ ਕੌਰ
11:52 September 24
ਰੋਲ ਰੋਕੋ ਅੰਦੋਲਨ ਨੂੰ ਲੈ ਕੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਰੋਲ ਰੋਕੋ ਅੰਦੋਲਨ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
11:34 September 24
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਰੇਲਵੇ ਟ੍ਰੈਕ 'ਤੇ ਪ੍ਰਦਰਸ਼ਨ
ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਰੇਲਵੇ ਟ੍ਰੈਕ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਸ਼ੁਰੂ
09:57 September 24
ਫ਼ਿਰੋਜ਼ਪੁਰ ਡਿਵੀਜ਼ਨ ਨੇ ਇਨ੍ਹਾਂ ਟ੍ਰੇਨਾਂ ਨੂੰ ਕੀਤਾ ਰੱਦ
ਫ਼ਿਰੋਜ਼ਪੁਰ ਡਿਵੀਜ਼ਨ ਇਨ੍ਹਾਂ ਟ੍ਰੇਨਾਂ ਨੂੰ ਕੀਤਾ ਰੱਦ
09:49 September 24
ਰੋਲ ਰੋਕੋ ਅੰਦੋਲਨ ਨੂੰ ਲੈ ਕੇ ਫ਼ਿਰੋਜ਼ਪੁਰ ਡਿਵੀਜ਼ਨ ਦਾ ਫ਼ੈਸਲਾ
ਕਿਸਾਨਾਂ ਦੇ ਰਲ ਰੋਕੋ ਅੰਦੋਲਨ ਕਰਕੇ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਜਿਸ ਸਬੰਧੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਰਾਜੇਸ਼ ਅਗਰਵਾਲ ਨੇ ਦਿੱਤੀ ਜਾਣਕਾਰੀ।
09:36 September 24
LIVE: ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਸੰਸਦ ਦੇ ਦੋਵੇਂ ਸਦਨਾਂ 'ਚ ਖੇਤੀ ਬਿਲਾਂ ਨੂੰ ਧਵਨੀ ਮਤੇ ਨਾਲ ਪਾਸ ਕਰਵਾ ਲਿਆ ਹੈ, ਜਿਸ ਮਗਰੋਂ ਪੰਜਾਬ ਹਰਿਆਣਾ 'ਚ ਵਿਰੋਧ ਪ੍ਰਦਰਸ਼ਨ ਲਗਾਤਾਰ ਭਖਦੇ ਜਾ ਰਹੇ ਹਨ। ਕਈ ਕਿਸਾਨ ਜਥੇਬੰਦੀਆਂ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਭਰ ਵਿੱਚ 24 ਤੋਂ 26 ਸਤੰਬਰ ਤੱਕ ‘ਰੇਲ ਰੋਕੋ’ ਅੰਦੋਲਨ ਦਾ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਖੇਤੀ ਬਿੱਲਾਂ ਵਿਰੁੱਧ ਰਾਜ ਵਿੱਚ 24 ਤੋਂ 26 ਸਤੰਬਰ ਤੱਕ ‘ਰੇਲ ਰੋਕੋ’ ਅੰਦੋਲਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਇਨ੍ਹਾਂ ਬਿੱਲਾਂ ਖਿਲਾਫ਼ ਮੁਜ਼ਾਹਰੇ ਕਰ ਰਹੀਆਂ ਹਨ।
25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕਮੇਟੀ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ 24 ਤੋਂ 26 ਸਤੰਬਰ ਤੱਕ ਪੂਰੇ ਸੂਬੇ ਵਿੱਚ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ 25 ਸਤੰਬਰ ਨੂੰ ਤਾਲਮੇਲ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਫੈਸਲਾ ਕੀਤਾ ਗਿਆ।